ਹਾਜੀਪੁਰ (ਜੋਸ਼ੀ)- ਹਾਜੀਪੁਰ ਇਲਾਕੇ 'ਚ ਟਿੱਪਰਾਂ ਕਾਰਨ ਵਾਪਰ ਰਹੇ ਹਾਦਸਿਆਂ ਦੀ ਲੜੀ ਰੁਕਣ ਦਾ ਨਾਮ ਨਹੀਂ ਲੈ ਰਹੀ। ਤਾਜ਼ਾ ਮਾਮਲੇ 'ਚ ਹਾਜੀਪੁਰ-ਮਾਨਸਰ ਰੋਡ 'ਤੇ ਸਥਿਤ ਠਾਕੁਰ ਫ਼ਿਲਿੰਗ ਸਟੇਸ਼ਨ ਦੇ ਸਾਹਮਣੇ ਬੀਤੀ ਰਾਤ ਬਜਰੀ ਨਾਲ ਭਰਿਆ ਇਕ ਟਿੱਪਰ ਹਾਦਸਾਗ੍ਰਸਤ ਹੋ ਕੇ ਪਲਟ ਗਿਆ। ਇਸ ਹਾਦਸੇ ਕਾਰਨ ਬਿਜਲੀ ਵਿਭਾਗ ਦੇ ਬੁਨਿਆਦੀ ਢਾਂਚੇ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਇਲਾਕੇ ਦੀ ਬਿਜਲੀ ਸਪਲਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ।
ਪ੍ਰਾਪਤ ਜਾਣਕਾਰੀ ਅਨੁਸਾਰ ਬਜਰੀ ਨਾਲ ਲੱਦਿਆ ਇਹ ਟਿੱਪਰ ਮਾਨਸਰ ਵਾਲੇ ਪਾਸੇ ਤੋਂ ਹਾਜੀਪੁਰ ਵੱਲ ਆ ਰਿਹਾ ਸੀ। ਜਦੋਂ ਇਹ ਸੰਧਵਾਲ ਨੇੜੇ ਠਾਕੁਰ ਫ਼ਿਲਿੰਗ ਸਟੇਸ਼ਨ ਕੋਲ ਪਹੁੰਚਿਆ ਤਾਂ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਜਿੱਥੇ ਟਿੱਪਰ ਦਾ ਆਪਣਾ ਕਾਫੀ ਨੁਕਸਾਨ ਹੋਇਆ, ਉੱਥੇ ਹੀ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।
ਇਹ ਵੀ ਪੜ੍ਹੋ: ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ ਮਿਲਦੇ CM ਮਾਨ: ਸੁਖਬੀਰ ਬਾਦਲ
ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਬੜੀ ਮੁਸਤੈਦੀ ਨਾਲ ਸਹਿਯੋਗ ਕਰਦਿਆਂ ਟਿੱਪਰ ਚਾਲਕ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਦੂਜੇ ਪਾਸੇ ਬਿਜਲੀ ਗੁੱਲ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਬਿਜਲੀ ਵਿਭਾਗ ਦੇ ਕਰਮਚਾਰੀ ਆਪਣੀ ਡਿਊਟੀ ਪ੍ਰਤੀ ਸਮਰਪਿਤ ਨਜ਼ਰ ਆਏ। ਖ਼ਰਾਬ ਮੌਸਮ ਅਤੇ ਤੇਜ਼ ਵਰਖਾ ਦੇ ਬਾਵਜੂਦ ਕਰਮਚਾਰੀ ਬਿਜਲੀ ਸਪਲਾਈ ਨੂੰ ਮੁੜ ਬਹਾਲ ਕਰਨ ਲਈ ਮੌਕੇ 'ਤੇ ਡਟੇ ਹੋਏ ਸਨ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਸ਼ੇ ਦਾ ਸੇਵਨ ਕਰਦਾ ਨੌਜਵਾਨ ਆਇਆ ਪੁਲਸ ਅੜਿੱਕੇ
NEXT STORY