ਹੁਸ਼ਿਆਰਪੁਰ (ਘੁੰਮਣ)–ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਚੈਕਿੰਗ ਕਰਦੇ ਹੋਏ ਖੇਤਰੀ ਟਰਾਂਸਪੋਰਟ ਅਫ਼ਸਰ (ਆਰ. ਟੀ. ਓ.) ਅਮਨਦੀਪ ਕੌਰ ਨੇ ਦੋ ਟਿੱਪਰਾਂ ਨੂੰ ਹਦਾਇਤਾਂ ਦੀ ਉਲੰਘਣਾ 'ਤੇ ਜ਼ੁਰਮਾਨਾ ਲਾਇਆ । ਆਰ. ਟੀ. ਓ. ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਨ੍ਹਾਂ ਰਸਤਿਆਂ ’ਤੇ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਹੀ ਆਵਾਜਾਈ ਦੀ ਆਗਿਆ ਦੇ ਹੁਕਮ ਜਾਰੀ ਕੀਤੇ ਗਏ ਸਨ ਅਤੇ ਇਸ ਸਮੇਂ ਤੋਂ ਇਲਾਵਾ ਇਨ੍ਹਾਂ ਸੜਕਾਂ ’ਤੇ ਰੇਤਾ-ਬੱਜਰੀ (ਮਾਈਨਿੰਗ ਮਟੀਰੀਅਲ) ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ’ਤੇ ਰੋਕ ਹੈ।
ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
ਉਨ੍ਹਾਂ ਦੱਸਿਆ ਕਿ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਕਾਰਨ ਸੜਕਾਂ ’ਤੇ ਹਾਦਸੇ ਹੋ ਰਹੇ ਹਨ, ਜਿਨ੍ਹਾਂ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ, ਜਿਸ ਕਰਕੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਸੜਕਾਂ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇਨ੍ਹਾਂ ਹੁਕਮਾਂ ਦੀ ਉਲੰਗਣਾ ਕਰਦੇ ਦੋ ਟਿੱਪਰ ਮਿਲੇ ਜਿਨ੍ਹਾਂ ਨੂੰ ਮੌਕੇ ’ਤੇ ਹੀ ਬਣਦਾ ਜੁਰਮਾਨਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਚੈਕਿੰਗ ਆਉਂਦੇ ਦਿਨਾਂ ਵਿਚ ਵੀ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਉਪ ਪੁਲਸ ਕਪਤਾਨ, ਗੜ੍ਹਸ਼ੰਕਰ ਇਹ ਯਕੀਨੀ ਬਣਾਉਣਗੇ ਕਿ ਟ੍ਰੈਫਿਕ ਪੁਲਸ ਵੱਲੋਂ ਟਿੱਪਰ/ਟਰੱਕਾਂ ਦੀ ਓਵਰਸਪੀਡ ਚੈੱਕ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਓਵਰਲੋਡਿੰਗ ਅਤੇ ਹੋਰ ਨਿਯਮਾਂ ਦੀ ਉਲੰਘਣਾ ਸਬੰਧੀ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ ਅਤੇ ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਜ਼ਿਲਾ ਮਾਈਨਿੰਗ ਅਫ਼ਸਰ, ਹੁਸ਼ਿਆਰਪੁਰ ਅੰਤਰ-ਰਾਜੀ ਚੈੱਕ ਪੋਸਟਾਂ ’ਤੇ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਇਸ ਦੇ ਨਾਲ ਹੀ ਚੈਕ ਪੋਸਟ ’ਤੇ ਭਾਰ ਤੋਲਣ ਵਾਲੇ ਕੰਡੇ ਦੀ ਵਰਤੋਂ ਕਰ ਕੇ ਓਵਰਲੋਡਿੰਡ ਟਿੱਪਰਾਂ ਦੀ ਚੈਕਿੰਗ ਅਤੇ ਉਲੰਘਣਾਂ ਪਾਏ ਜਾਣ ’ਤੇ ਇਨ੍ਹਾਂ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
NEXT STORY