ਫਿਲੌਰ/ਗੋਰਾਇਆ (ਸੋਨੂੰ)- ਗੋਰਾਇਆ ਨੈਸ਼ਨਲ ਹਾਈਵੇਅ 'ਤੇ ਇਕ ਅਣਪਛਾਤੇ ਵਾਹਨ ਵੱਲੋਂ ਕੱਟ ਮਾਰਨ ਕਾਰਨ ਆਲੂਆਂ ਦੇ ਕੱਟਿਆਂ ਨਾਲ ਭਰੀ ਸਵਰਾਜ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੀ ਰੇਲਿੰਗ ਨਾਲ ਟਕਰਾਉਣ ਉਪਰੰਤ ਪਲਟ ਗਈ। ਹਾਦਸੇ ਦੌਰਾਨ ਟਰੈਕਟਰ-ਟਰਾਲੀ ਨੇ ਅੱਧਾ ਮੇਨ ਹਾਈਵੇਅ ਅਤੇ ਅੱਧੀ ਸਰਵਿਸ ਲੇਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਟਰੈਕਟਰ-ਟਰਾਲੀ ਕਾਫ਼ੀ ਨੁਕਸਾਨੀ ਗਈ।
ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਇਸ ਸਬੰਧੀ ਜਾਣਕਾਰੀ ਦਿੰਦੇ ਸੜਕ ਸੁਰੱਖਿਆ ਫੋਰਸ (ਐੱਸ. ਐੱਸ. ਐੱਫ਼) ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਵੱਲੋਂ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਉਪਰੰਤ ਐੱਸ. ਐੱਸ. ਐੱਫ਼. ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ, ਜਿੱਥੇ ਵੇਖਿਆ ਕਿ ਆਲੂਆਂ ਨਾਲ ਲੱਦੀ ਇਕ ਸਵਰਾਜ ਟਰੈਕਟਰ-ਟਰਾਲੀ ਸੜਕ ਵਿਚਕਾਰ ਪਲਟੀ ਹੋਈ ਸੀ। ਟਰੈਕਟਰ ਚਾਲਕ ਤੋਂ ਪੁੱਛਗਿੱਛ ਕਰਨ ’ਤੇ ਪਤਾ ਲੱਗਾ ਕਿ ਉਸ ਦੇ ਸਾਹਮਣੇ ਜਾ ਰਹੇ ਕਿਸੇ ਅਣਪਛਾਤੇ ਵਾਹਨ ਨੇ ਅਚਾਨਕ ਕੱਟ ਮਾਰ ਦਿੱਤਾ। ਇਸ ਕਾਰਨ ਉਸ ਨੂੰ ਬ੍ਰੇਕ ਲਗਾਉਣੀ ਪਈ ਅਤੇ ਟਰੈਕਟਰ-ਟਰਾਲੀ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਹ ਸੜਕ ਕਿਨਾਰੇ ਲੱਗੀ ਰੇਲਿੰਗ ਨਾਲ ਟਕਰਾ ਕੇ ਪਲਟ ਗਈ।
ਇਹ ਵੀ ਪੜ੍ਹੋ: 557ਵੇਂ ਪ੍ਰਕਾਸ਼ ਪੁਰਬ ਮੌਕੇ ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ
ਸਰਬਜੀਤ ਸਿੰਘ ਨੇ ਦੱਸਿਆ ਕਿ ਐੱਸਐੱਸਐੱਫ ਦੀ ਟੀਮ ਵੱਲੋਂ ਤੁਰੰਤ ਸੁਰੱਖਿਆ ਕੋਨ ਲਗਾ ਕੇ ਹਾਦਸਾਗ੍ਰਸਤ ਟਰੈਕਟਰ-ਟਰਾਲੀ ਨੂੰ ਕਵਰ ਕੀਤਾ ਗਿਆ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ। ਸੂਚਨਾ ਮਿਲਣ 'ਤੇ ਹਾਈਵੇਅ ਦੀ ਟੀਮ ਮੌਕੇ 'ਤੇ ਪਹੁੰਚ ਗਈ। ਐੱਸ. ਐੱਸ. ਐੱਫ਼. ਦੀ ਟੀਮ ਨੇ ਨੈਸ਼ਨਲ ਹਾਈਵੇਅ ਦੇ ਕਰਮਚਾਰੀਆਂ ਦੀ ਮਦਦ ਨਾਲ ਟਰੈਕਟਰ-ਟਰਾਲੀ ਨੂੰ ਸਿੱਧਾ ਕਰਵਾਇਆ ਅਤੇ ਸੜਕ ਤੋਂ ਪਾਸੇ ਕਰਵਾਇਆ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਟਰੈਕਟਰ-ਟਰਾਲੀ ਮਾਲਕ ਦੀ ਲੇਬਰ ਮੌਕੇ 'ਤੇ ਪਹੁੰਚ ਗਈ, ਜੋ ਦੂਜੀ ਟਰਾਲੀ ਵਿੱਚ ਆਲੂਆਂ ਦੇ ਕੱਟੇ ਲੋਡ ਕਰ ਰਹੀ ਸੀ। ਇਸ ਉਪਰੰਤ ਹਾਈਵੇਅ 'ਤੇ ਆਵਾਜਾਈ ਨਿਰਵਿਘਨ ਚਾਲੂ ਹੋ ਗਈ। ਇਸ ਘਟਨਾ ਸਬੰਧੀ ਥਾਣਾ ਗੋਰਾਇਆ ਦੇ ਡਿਊਟੀ ਅਫ਼ਸਰ ਏ. ਐੱਸ. ਆਈ. ਸੁਰਿੰਦਰ ਮੋਹਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
2 ਹੋਰ ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ 32 ਲੱਖ ਦਾ ਝਟਕਾ, ਅਲਾਟੀਆਂ ਦੇ ਹੱਕ 'ਚ ਆਏ ਫ਼ੈਸਲੇ
NEXT STORY