ਹਾਜੀਪੁਰ (ਜੋਸ਼ੀ)- ਹਾਜੀਪੁਰ ਇਲਾਕੇ ਵਿੱਚ ਅੱਜ ਉਸ ਵੇਲੇ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ ਜਦੋਂ ਗੰਨੇ ਨਾਲ ਲੱਦਿਆ ਇਕ ਟਰੈਕਟਰ-ਟਰਾਲੀ ਸੜਕ ਦੀ ਖ਼ਸਤਾ ਹਾਲਤ ਕਾਰਣ ਸੰਤੁਲਨ ਵਿਗੜਨ ਕਰਕੇ ਨਹਿਰ’ਚ ਜਾ ਡਿੱਗੀ। ਇਸ ਹਾਦਸੇ ਵਿੱਚ ਚਾਲਕ ਵਾਲ-ਵਾਲ ਬਚ ਗਿਆ ਪਰ ਸੜਕ ਦੀ ਮਾੜੀ ਦਸ਼ਾ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਚਾਲਕ ਪਿੰਡ ਗੇਰਾ ਤੋਂ ਗੰਨਾ ਲੈ ਕੇ ਖੰਡ ਮਿੱਲ ਮੁਕੇਰੀਆਂ ਨੂੰ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਭੱਲੋਵਾਲ ਨਹਿਰ 'ਤੇ ਪੁੱਜਾ ਤਾਂ ਇਕ ਤਾਂ ਉਸ ਥਾਂ 'ਤੇ ਉਤਰਾਈ ਹੈ, ਦੂਜਾ ਪੁਲ ਦੇ ਖ਼ਸਤਾ ਹਾਲ ਕਾਰਨ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਗੰਨੇ ਦੀ ਭਰੀ ਟਰਾਲੀ ਸਮੇਤ ਨਹਿਰ’ਚ ਉਤਰ ਗਿਆ ਪਰ ਟਰੈਕਟਰ ਚਾਲਕ ਨੇ ਮੌਕੇ 'ਤੇ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ।
ਇਹ ਵੀ ਪੜ੍ਹੋ: ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਵਿਅਕਤੀ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨ੍ਹਿਆ
ਹਾਲਾਂਕਿ ਇਸ ਘਟਨਾ ਦੌਰਾਨ ਟਰੈਕਟਰ ਦਾ ਕਾਫ਼ੀ ਨੁਕਸਾਨ ਹੋਇਆ ਹੈ। ਮੌਕੇ 'ਤੇ ਇਕੱਠੇ ਹੋਏ ਲੋਕਾਂ ਅਤੇ ਰਾਹਗੀਰਾਂ ਨੇ ਲੋਕ ਨਿਰਮਾਣ ਵਿਭਾਗ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਹੁਣੇ-ਹੁਣੇ ਵਿਭਾਗ ਨੇ ਮੁਕੇਰੀਆਂ ਤੋਂ ਅੱਡਾ ਝੀਰ ਦਾ ਖੂਹ ਤੱਕ ਸੜਕ ਨੂੰ ਡੱਬਲ ਲੇਅਰ ਨਾਲ ਬਣਾਇਆ ਹੈ ਪਰ ਪੱਤਾ ਨਹੀਂ ਕਿਸ ਕਾਰਨ ਭੱਲੋਵਾਲ ਨਹਿਰ ਦਾ ਖਸਤਾ ਹਾਲਤ ਟੋਟਾ ਛੱਡ ਦਿੱਤਾ ਹੈ, ਜਿਸ ਕਾਰਨ ਰੋਜ਼ਾਨਾ ਕੋਈ ਨਾ ਕੋਈ ਵਾਹਨ ਹਾਦਸਾਗ੍ਰਸਤ ਹੁੰਦੇ ਰਹਿੰਦੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਵਿਭਾਗ ਨੂੰ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਸੜਕ ਦੀ ਮੁਰੰਮਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜੋਕਿ ਕਿਸੇ ਵੱਡੀ ਜਾਨੀ ਮਾਲੀ ਘਟਨਾ ਨੂੰ ਸੱਦਾ ਦੇ ਰਿਹਾ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ: ਰਾਣਾ ਬਲਾਚੌਰੀਆ ਦਾ ਕਤਲ ਸਿਰਫ਼ ਟਰੇਲਰ! ਅਜੇ 35 ਹੋਰ...,ਗੈਂਗਸਟਰ ਡੋਨੀ ਬੱਲ ਦਾ ਵੱਡਾ ਖ਼ੁਲਾਸਾ
ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਵਿਅਕਤੀ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨ੍ਹਿਆ
NEXT STORY