ਰੂਪਨਗਰ (ਵਿਜੇ)-ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਮਾੜੀ ਸਥਿਤੀ ਨੂੰ ਲੈ ਕੇ ‘ਜਗ ਬਾਣੀ’ ਵੱਲੋਂ ਪ੍ਰਕਾਸ਼ਿਤ ਹੋਈ ਖ਼ਬਰ ਦਾ ਅਸਰ ਉਦੋਂ ਵੇਖਣ ਨੂੰ ਮਿਲਿਆ ਜਦੋਂ ਸ਼ਹਿਰ ਦੀ ਰਿੰਗ ਰੋਡ ’ਤੇ ਸਿਟੀ ਟ੍ਰੈਫਿਕ ਪੁਲਸ ਨੇ ਮੰਗਲਵਾਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਢਾਈ ਦਰਜਨ ਤੋਂ ਵੱਧ ਵਾਹਨ ਚਾਲਕਾਂ ਦੇ ਚਲਾਨ ਕੱਟੇ ਅਤੇ ਪੰਜ ਮੋਟਰਸਾਇਕਲ ਜ਼ਬਤ ਕਰ ਲਏ ਹਨ। ਜ਼ਿਕਰਯੋਗ ਹੈ ਕਿ ‘ਜਗ ਬਾਣੀ’ ਵੱਲੋਂ ‘ਸ਼ਹਿਰ ਦੀ ਟ੍ਰੈਫਿਕ ਵਿਵਸਥਾ ਹੋਈ ਬੇਲਗਾਮ’ ਦੇ ਸਿਰਲੇਖ ਹੇਠ ਖ਼ਬਰ ਸੋਮਵਾਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀ ਗਈ ਸੀ, ਜਿਸ ਦੇ ਤੁਰੰਤ ਬਾਅਦ ਮੰਗਲਵਾਰ ਟ੍ਰੈਫਿਕ ਪੁਲਸ ਪੂਰੀ ਤਰਾਂ ਨਾਲ ਹਰਕਤ ’ਚ ਵਿਖਾਈ ਦਿੱਤੀ ਅਤੇ ਸ਼ਹਿਰ ਦੀ ਰਿੰਗ ਰੋਡ ਰਾਮਲੀਲਾ ਮੈਦਾਨ ਰੋਡ, ਲਹਿਰੀਸ਼ਾਹ ਮੰਦਰ ਰੋਡ, ਬੇਲਾ ਚੌਕ ਆਦਿ ਥਾਵਾਂ ’ਤੇ ਨਾਕੇ ਲਾ ਕੇ ਚਲਾਨ ਕੱਟੇ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਤੇ ਮੰਡਰਾਉਣ ਲੱਗਾ ਇਹ ਖ਼ਤਰਾ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ
ਟ੍ਰੈਫਿਕ ਪੁਲਸ ਨੇ ਮੰਗਲਵਾਰ ਡੀ. ਐੱਸ. ਪੀ. ਮਨਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਸ਼ਹਿਰ ਦੀਆਂ ਵੱਖ-ਵੱਖ ਮਹੱਤਵਪੂਰਨ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੇ ਦਸਤਾਵੇਜਾਂ ਦੀ ਚੈਕਿੰਗ ਕੀਤੀ ਅਤੇ ਟ੍ਰੈਫਿਕ ਵਿਵਸਥਾ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਦੇ ਮੌਕੇ ’ਤੇ ਚਲਾਨ ਕੱਟੇ ਗਏ। ਏ.ਐੱਸ.ਆਈ. ਪਵਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਵੱਲੋਂ ਸ਼ਹਿਰ ’ਚ ਨਾਕੇ ਲਾ ਕੇ 25 ਵਾਹਨ ਚਾਲਕਾਂ ਦੇ ਚਲਾਨ ਕੱਟੇ ਜਿਸ ’ਚ ਟ੍ਰਿਪਲ ਰਾਈਡਿੰਗ, ਬਿਨਾਂ ਹੈਲਮਟ, ਬਿਨਾਂ ਲਾਈਸੰਸ, ਅਧੂਰੇ ਦਸਤਾਵੇਜਾਂ ਵਾਲੇ ਅਤੇ ਸ਼ਹਿਰ ’ਚ ਟ੍ਰੈਫਿਕ ਵਿਵਸਥਾ ਨੂੰ ਭੰਗ ਕਰਨ ਵਾਲੇ ਵਾਹਨ ਚਾਲਕ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜ ਮੋਟਰਸਾਈਕਲ ਜ਼ਬਤ ਕੀਤੇ ਗਏ ਹਨ। ਇਸ ਮੌਕੇ ਏ. ਐੱਸ. ਆਈ. ਅਜੇ ਕੁਮਾਰ, ਜਸਵਿੰਦਰ ਸਿੰਘ, ਦੀਦਾਰ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਮੌਜੂਦ ਸਨ। ਦੂਜੇ ਪਾਸੇ ਸ਼ਹਿਰ ਦੇ ਲੋਕਾਂ ਨੇ ‘ਜਗ ਬਾਣੀ’ ਦੀ ਖਬਰ ਤੋਂ ਬਾਅਦ ਪੁਲਸ ਕਾਰਵਾਈ ਦੀ ਸ਼ਲਾਘਾ ਕੀਤੀ।
ਟ੍ਰੈਫਿਕ ਵਿਵਸਥਾ ਖ਼ਰਾਬ ਕਰਨ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਹੋਵੇਗੀ: ਐੱਸ. ਐੱਚ. ਓ. ਪਵਨ
ਇਸ ਮੌਕੇ ਐੱਸ. ਐੱਚ. ਓ. ਪਵਨ ਕੁਮਾਰ ਸਿਟੀ ਥਾਣਾ ਰੂਪਨਗਰ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਸ਼ਹਿਰ ਦੀਆਂ ਸੜਕਾਂ ’ਤੇ ਗਲਤ ਢੰਗ ਨਾਲ ਪਾਰਕਿੰਗ ਕੀਤੀ ਜਾ ਰਹੀ ਹੈ ਕੁਝ ਲੋਕ ਟ੍ਰੈਫਿਕ ਨਿਯਮਾਂ ਦੀ ਪ੍ਰਵਾਹ ਨਹੀ ਕਰ ਰਹੇ । ਉਨ੍ਹਾਂ ਕਿਹਾ ਕਿ ਪੁਲਸ ਹੁਣ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਰਹੀ ਹੈ ਜਿਸ ’ਚ ਖਾਸ ਕਰ ਸ਼ਹਿਰ ਦੀ ਰਿੰਗ ਰੋਡ ’ਤੇ ਲਗਾਤਾਰ ਨਾਕੇ ਲਾਏ ਜਾਣਗੇ ਅਤੇ ਟ੍ਰੈਫਿਕ ਵਿਵਸਥਾ ਨੂੰ ਖਰਾਬ ਕਰਨ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਗੈਂਗਸਟਰ ਪੰਚਮ ਨੂਰ ਸਾਥੀ ਸਣੇ ਮੁੰਬਈ ਦੇ ਹੋਟਲ 'ਚੋਂ ਗ੍ਰਿਫ਼ਤਾਰ, ਦੇ ਚੁੱਕੇ ਨੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ
ਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜਲੰਧਰ ਜ਼ਿਲ੍ਹੇ 'ਤੇ ਮੰਡਰਾਉਣ ਲੱਗਾ ਇਹ ਖ਼ਤਰਾ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ
NEXT STORY