ਕਪੂਰਥਲਾ (ਜ.ਬ)- ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਮਾਰਗ ‘ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ਜਦੋਂ ਇਸ ਮਾਰਗ ਤੋਂ ਲੰਘ ਰਿਹਾ ਸੀ ਤਾਂ ਸੀਵਰੇਜ ਦੇ ਉੱਚੇ ਉੱਠੇ ਢੱਕਣ ਕਾਰਨ ਉਸ ਦਾ ਸੰਤੁਲਨ ਖ਼ਰਾਬ ਹੋ ਗਿਆ। ਇਸ ਦੌਰਾਨ ਮੋਟਰਸਾਈਕਲ ਦੇ ਪਿੱਛੇ ਬੈਠੀ ਬਲਵਿੰਦਰ ਕੌਰ (62) ਪਤਨੀ ਸੁਰਜੀਤ ਸਿੰਘ ਵਾਸੀ ਗਲੀ ਨੰਬਰ 2, ਡਪਈ ਰੋਡ, ਛੋਟਾ ਹਰੀਪੁਰਾ, ਏਕਤਾ ਨਗਰ ਅੰਮ੍ਰਿਤਸਰ, ਸੜਕ 'ਤੇ ਡਿੱਗ ਪਈ।

ਇਹ ਵੀ ਪੜ੍ਹੋ: DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ, ਪਰਿਵਾਰ ਦੇ ਇਨਸਾਫ਼ ਲਈ ਸੰਘਰਸ਼ ਰਹੇਗਾ ਜਾਰੀ: ਅਸ਼ਵਨੀ ਸ਼ਰਮਾ
ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਮਹਿਲਾ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਮੁੱਢਲਾ ਇਲਾਜ ਕੀਤਾ ਗਿਆ ਪਰ ਉਹ ਜ਼ਖ਼ਮਾਂ ਦਾ ਤਾਬ ਨਾ ਚਲਦੇ ਹੋਏ ਇਲਾਜ ਦੌਰਾਨ ਹੀ ਦਮ ਤੋੜ ਗਈ। ਇਸ ਦੁੱਖ਼ਦਾਈ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਸਦਮੇ 'ਚ ਹੈ ਅਤੇ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਕਰਨ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
NEXT STORY