ਜਲੰਧਰ (ਸੋਨੂੰ) - ਫਗਵਾੜਾ ਨਜ਼ਦੀਕ ਚਹੇੜੂ ਵਿਖੇ ਟਰੇਨ ਦੀ ਚਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ ਸਬੰਧ ’ਚ ਜੀ.ਆਰ.ਪੀ ਫਗਵਾੜਾ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚਹੇੜੂ ਦੇ ਸੁਪਰੀਡੈਂਟ ਨੇ ਫੋਨ ‘ਤੇ ਇਤਲਾਹ ਦਿੱਤੀ ਸੀ ਕਿ ਚਹੇੜੂ ਵਿਖੇ ਟਰੇਨ ਦੀ ਚਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।
ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)
ਇਸ ਘਟਨਾ ਦੀ ਸੂਚਨਾ ਮਿਲਣ ’ਤੇ ਜੀ.ਆਰ.ਪੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਭੇਜ ਦਿੱਤਾ। ਜੀ.ਆਰ.ਪੀ ਅਧਿਕਾਰੀਆਂ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਇੰਦਰਜੀਤ ਕੁਮਾਰ ਪੁੱਤਰ ਰਾਮ ਚੰਦਰ ਵਾਸੀ ਨਾਰੰਗਸ਼ਾਹਪੁਰ ਫਗਵਾੜਾ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 19 ਲੱਖ ਦੀ ਠੱਗੀ ਕਰਨ ਵਾਲੇ 3 ਦੋਸ਼ੀ ਗ੍ਰਿਫ਼ਤਾਰ
NEXT STORY