ਗੜਸ਼ੰਕਰ, (ਸ਼ੋਰੀ)- ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਡਾ ਝੁੰਗੀਆਂ 'ਚ ਅੱਜ ਇਕ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ, ਜਨਤਕ ਸੰਗਠਨਾਂ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਅੱਡਾ ਝੁੰਗੀਆਂ ਵਿਚ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਇਹ ਸ਼ਰਧਾਂਜਲੀ ਸਮਾਗਮ ਕੀਤਾ ਗਿਆ ਜਿਸ 'ਚ ਸਭ ਤੋਂ ਪਹਿਲਾਂ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਸਲਾਮ ਦੇ ਨਾਅਰੇ ਲਾਏ ਗਏ। ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਹਮਾਇਤੀਆਂ ਨੇ ਪਹੁੰਚ ਕੇ ਆਪਣੇ ਵਿਚਾਰ ਰੱਖੇ।
ਕਪੂਰਥਲਾ: ਵੱਖ-ਵੱਖ ਥਾਣਿਆਂ ਤੇ ਵਿੰਗਾ ‘ਚ ਤਾਇਨਾਤ ਕਰੀਬ 400 ਪੁਲਸ ਕਰਮਚਾਰੀ ਤੇ ਅਧਿਕਾਰੀ ਦੇ ਹੋਏ ਤਬਾਦਲੇ
NEXT STORY