ਜਲੰਧਰ (ਪੁਨੀਤ)- ਰੇਲਵੇ ਸਟੇਸ਼ਨ ਦੇ ਬਾਹਰ ਲੱਗਾ ਵੱਡਾ ਤਿਰੰਗਾ ਵੇਖ ਕੇ ਇਕ ਵੱਖਰਾ ਹੀ ਅਹਿਸਾਸ ਹੁੰਦਾ ਹੈ ਪਰ ਲੰਮੇ ਸਮੇਂ ਤੋਂ ਰੇਲਵੇ ਸਟੇਸ਼ਨ ਦੇ ਬਾਹਰ ਤਿਰੰਗਾ ਲਹਿਰਾਉਂਦਾ ਨਜ਼ਰ ਨਹੀਂ ਆ ਰਿਹਾ। ਕਾਫ਼ੀ ਸਮਾਂ ਪਹਿਲਾਂ ਉਕਤ ਤਿਰੰਗੇ ਦਾ ਕੱਪੜਾ ਨੁਕਸਾਨਿਆ ਗਿਆ ਸੀ, ਜਿਸ ਸਬੰਧੀ ਖ਼ਬਰਾਂ ਵੀ ਪ੍ਰਕਾਸ਼ਿਤ ਹੋਈਆਂ। ਇਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਵੱਲੋਂ ਤਿਰੰਗਾ ਹਟਵਾ ਦਿੱਤਾ ਗਿਆ ਪਰ ਕਈ ਹਫ਼ਤੇ ਬੀਤ ਜਾਣ ਦੇ ਬਾਵਜੂਦ ਤਿਰੰਗੇ ਨੂੰ ਦੋਬਾਰਾ ਲਹਿਰਾਉਣ ਦੀ ਦਿਸ਼ਾ ਵਿਚ ਕੋਈ ਤਰੱਕੀ ਹੁੰਦੀ ਵੇਖਣ ਨੂੰ ਨਹੀਂ ਮਿਲੀ। ਸਟੇਸ਼ਨ ਨੇੜਿਓਂ ਰੁਟੀਨ ਵਿਚ ਲੰਘਣ ਵਾਲੇ ਦੀਪਕ ਸ਼ਰਮਾ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਦੋਮੋਰੀਆ ਪੁਲ ਫਲਾਈਓਵਰ ਤੋਂ ਆਉਂਦੇ ਹਨ ਤਾਂ ਸਾਹਮਣੇ ਤਿਰੰਗਾ ਦੇਖ ਕੇ ਬੇਹੱਦ ਖੁਸ਼ੀ ਮਹਿਸੂਸ ਕਰਦੇ ਹਨ।
ਇਹ ਵੀ ਪੜ੍ਹੋ- ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਇਸ ਹਾਲ 'ਚ ਵੇਖ ਭੁੱਬਾਂ ਮਾਰ-ਮਾਰ ਰੋਇਆ ਪਰਿਵਾਰ
ਦੀਪਕ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਤੀ ਗੰਭੀਰਤਾ ਵਿਖਾਉਣੀ ਚਾਹੀਦੀ ਹੈ ਅਤੇ ਜਦੋਂ ਵੀ ਤਿਰੰਗੇ ਦਾ ਕੱਪੜਾ ਖਰਾਬ ਹੁੰਦਾ ਹੈ ਤਾਂ ਇਸ ਨੂੰ ਤੁਰੰਤ ਪ੍ਰਭਾਵ ਨਾਲ ਬਦਲਵਾ ਦੇਣਾ ਚਾਹੀਦਾ ਹੈ। ਤਿਰੰਗਾ ਕਈ ਕਈ ਦਿਨ ਤਕ ਨਾ ਲਹਿਰਾਏ ਜਾਣ ਦੀ ਘਟਨਾ ਪਹਿਲਾਂ ਵੀ ਕਈ ਵਾਰ ਵਾਪਰ ਚੁੱਕੀ ਹੈ। ਸਬੰਧਤ ਅਧਿਕਾਰੀਆਂ ਨੂੰ ਅਜਿਹੇ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਅਜਿਹੀ ਘਟਨਾ ਮੁੜ ਨਾ ਵਾਪਰੇ। ਇਸ ਦੇ ਲਈ ਇਕ ਤਿਰੰਗਾ ਝੰਡਾ ਬੈਕਅਪ ਵਿਚ ਰੱਖ ਲੈਣਾ ਚਾਹੀਦਾ ਹੈ ਤਾਂ ਕਿ ਜਦੋਂ ਵੀ ਤਿਰੰਗੇ ਝੰਡੇ ਨੂੰ ਕੋਈ ਨੁਕਸਾਨ ਪੁੱਜੇ ਤਾਂ ਤੁਰੰਤ ਪ੍ਰਭਾਵ ਨਾਲ ਇਸ ਨੂੰ ਬਦਲਣ ਦਾ ਪ੍ਰਬੰਧ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਮੁੰਡੇ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਦੁਖ਼ੀ ਹੋ 13 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੜ੍ਹਸ਼ੰਕਰ ਵਿਖੇ ਵਿਦੇਸ਼ ਭੇਜਣ ਦੇ ਨਾਂ ’ਤੇ 6 ਲੱਖ ਦੀ ਠੱਗੀ, 3 ਔਰਤਾਂ ਸਮੇਤ 5 ਨਾਮਜ਼ਦ
NEXT STORY