ਜਲੰਧਰ (ਖੁਰਾਣਾ)–ਜਲੰਧਰ ਨਗਰ ਨਿਗਮ ਦੀ ਅਫ਼ਸਰਸ਼ਾਹੀ ਦੀ ਲੱਚਰ ਕਾਰਜਪ੍ਰਣਾਲੀ ਕਾਰਨ ਬਹੁ-ਚਰਚਿਤ ਬਰਲਟਨ ਪਾਰਕ ਸਪੋਰਟਸ ਹੱਬ ਪ੍ਰਾਜੈਕਟ ਇਕ ਵਾਰ ਫਿਰ ਵਿਚਕਾਰ ਲਟਕਦਾ ਨਜ਼ਰ ਆ ਰਿਹਾ ਹੈ। ਵਾਤਾਵਰਣ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਨਿਗਮ ਨੇ 56 ਦਰੱਖਤਾਂ ਦੀ ਕਟਾਈ ਦੀ ਨਿਲਾਮੀ ਦਾ ਇਸ਼ਤਿਹਾਰ ਜਿਉਂ ਹੀ ਜਾਰੀ ਕੀਤਾ, ਸਥਨਕ ਲੋਕਾਂ ਵਿਚ ਭਾਰੀ ਰੋਸ ਫੈਲ ਗਿਆ ਅਤੇ ਹੁਣ ਮਾਮਲਾ ਸਿੱਧਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਇਹ ਸਕੂਲ ਬੰਦ ਕਰਨ ਦੇ ਹੁਕਮ
ਲਗਭਗ 12 ਸਾਲ ਪਹਿਲਾਂ ਬਰਲਟਨ ਪਾਰਕ ਵੈੱਲਫੇਅਰ ਸੋਸਾਇਟੀ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਦਰੱਖਤਾਂ ਦੀ ਕਟਾਈ ’ਤੇ ਰੋਕ ਲਾਈ ਸੀ। ਉਦੋਂ ਨਿਗਮ ਨੇ ਸਹੁੰ-ਪੱਤਰ ਦੇ ਕੇ ਵਾਅਦਾ ਕੀਤਾ ਸੀ ਕਿ ਬਿਨਾਂ ਐਨਵਾਇਰਮੈਂਟਲ ਇੰਪੈਕਟ ਕਮੇਟੀ ਦੀ ਮਨਜ਼ੂਰੀ ਦੇ ਦਰੱਖਤਾਂ ਨੂੰ ਨਹੀਂ ਕੱਟਿਆ ਜਾਵੇਗਾ ਪਰ ਨਵੇਂ ਅਧਿਕਾਰੀਆਂ ਨੇ ਪੁਰਾਣੀਆਂ ਫਾਈਲਾਂ ਦੀ ਪੜਤਾਲ ਤਕ ਨਹੀਂ ਕੀਤੀ ਅਤੇ ਨਾ ਹੀ ਸੱਤਾ ਧਿਰ ਦੇ ਆਗੂਆਂ ਨੂੰ ਸਮਾਂ ਰਹਿੰਦੇ ਸੁਚੇਤ ਕੀਤਾ।
ਸੋਸਾਇਟੀ ਦੇ ਜਨਰਲ ਸਕੱਤਰ ਅਤੇ ਵਾਤਾਵਰਣ ਪ੍ਰੇਮੀ ਹਰੀਸ਼ ਸ਼ਰਮਾ ਅਨੁਸਾਰ ਨਿਗਮ ਵੱਲੋਂ ਪੁਰਾਣੇ ਕੋਰਟ ਹੁਕਮਾਂ ਦੀ ਉਲੰਘਣਾ ਕਰਨ ’ਤੇ ਹੁਣ ਅਦਾਲਤ ਦੀ ਮਾਣਹਾਨੀ ਦਾ ਕੇਸ ਦਰਜ ਹੋ ਚੁੱਕਾ ਹੈ ਅਤੇ ਹਾਈ ਕੋਰਟ ਨੇ ਪਟੀਸ਼ਨ ਸਵੀਕਾਰ ਕਰ ਕੇ ਸੋਮਵਾਰ ਨੂੰ ਸੁਣਵਾਈ ਤੈਅ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੇਅਰ ਵਨੀਤ ਧੀਰ, ‘ਆਪ’ ਆਗੂ ਨਿਤਿਨ ਕੋਹਲੀ ਅਤੇ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ ਨੇ ਇਸ ਪ੍ਰਾਜੈਕਟ ਨੂੰ ਦੁਬਾਰਾ ਸ਼ੁਰੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਦਾ ਉਦਘਾਟਨ ਕਰ ਕੇ ਇਸ ਨੂੰ ਸਰਕਾਰ ਦੀ ਵੱਡੀ ਉਪਲੱਬਧੀ ਦੇ ਰੂਪ ਵਿਚ ਪੇਸ਼ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਮੁੜ ਡੈਮ ਤੋਂ ਛੱਡਿਆ ਪਾਣੀ, ਚਿਤਾਵਨੀ ਜਾਰੀ
ਹਾਲਾਂਕਿ ਹੁਣ ਮੇਅਰ ਨੇ ਐਲਾਨ ਕੀਤਾ ਹੈ ਕਿ ਬਰਲਟਨ ਪਾਰਕ ਕੰਪਲੈਕਸ ਵਿਚ ਕੋਈ ਦਰੱਖਤ ਨਹੀਂ ਕੱਟਿਆ ਜਾਵੇਗਾ ਅਤੇ ਸਾਰੇ ਦਰੱਖਤਾਂ ਨੂੰ ਸੁਰੱਖਿਅਤ ਸਥਾਨ ’ਤੇ ਟਰਾਂਸਪਲਾਂਟ ਕੀਤਾ ਜਾਵੇਗਾ ਪਰ ਜੇਕਰ ਹਾਈ ਕੋਰਟ ਨੇ ਸਖ਼ਤ ਹੁਕਮ ਪਾਸ ਕੀਤੇ ਤਾਂ ਪ੍ਰਾਜੈਕਟ ਦੀ ਸਮਾਂਹੱਦ ਪ੍ਰਭਾਵਿਤ ਹੋ ਸਕਦੀ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ‘ਆਪ’ ਸਰਕਾਰ ਇਸ ਪ੍ਰਾਜੈਕਟ ਨੂੰ ਵਿਧਾਨ ਸਭਾ ਚੋਣਾਂ ਵਿਚ ਭੁਨਾਉਣ ਦੀ ਤਿਆਰੀ ਵਿਚ ਸੀ ਪਰ ਨਿਗਮ ਦੀ ਲਾਪ੍ਰਵਾਹੀ ਨੇ ਸਰਕਾਰ ਦੇ ਅਕਸ ਨੂੰ ਨੁਕਸਾਨ ਪਹੁੰਚਾਇਆ ਹੈ। ਹੁਣ ਦੇਖਣਾ ਹੋਵੇਗਾ ਕਿ ਮੇਅਰ ਦਾ ‘ਬਿਨਾਂ ਦਰੱਖਤ ਕੱਟੇ ਪ੍ਰਾਜੈਕਟ ਪੂਰਾ ਕਰਨ’ ਦਾ ਪਲਾਨ ਕਿੰਨਾ ਸਫਲ ਹੁੰਦਾ ਹੈ ਜਾਂ ਇਹ ਪ੍ਰਾਜੈਕਟ ਫਿਰ ਸਾਲਾਂ ਤਕ ਠੰਢੇ ਬਸਤੇ ਵਿਚ ਪਿਆ ਰਹੇਗਾ।
ਇਹ ਵੀ ਪੜ੍ਹੋ: ਕਹਿਰ ਓ ਰੱਬਾ ! ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Uk ਭੇਜਣ ਦਾ ਝਾਂਸਾ ਦੇ ਮਾਰੀ 22 ਲੱਖ ਤੋਂ ਵਧੇਰੇ ਦੀ ਠੱਗੀ, 3 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ
NEXT STORY