ਦਸੂਹਾ (ਨਾਗਲਾ)- ਦਸੂਹਾ ਵਿਖੇ ਦਾਣਾ ਮੰਡੀ ਚੌਕ ਵਿਖੇ ਹੁਸ਼ਿਆਰਪੁਰ ਵੱਲੋਂ ਆ ਰਹੇ ਇਕ ਟਰੱਕ ਨੇ ਸਕੂਟਰੀ ਸਵਾਰ ਪਤੀ-ਪਤਨੀ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਸਕੂਟਰੀ ਸਵਾਰ 60 ਸਾਲਾ ਵਿਅਕਤੀ ਸੁਰਜਨ ਸਿੰਘ ਨਿਵਾਸੀ ਖੋਖਰ ਦਵਾਖਰੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਸੰਦੀਪ ਕੌਰ ਗੰਭੀਰ ਰੂਪ 'ਚ ਜ਼ਖਮੀ ਹੋ ਗਈ।
ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਟਰੱਕ ਹੁਸ਼ਿਆਰਪੁਰ ਸਾਈਡ ਤੋਂ ਆ ਰਿਹਾ ਸੀ ਤੇ ਉਸ ਨੇ ਸਕੂਟਰੀ ਸਵਾਰ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਟਿਊਸ਼ਨ ਪੜ੍ਹ ਕੇ ਘਰ ਆ ਰਹੇ ਮਾਸੂਮ ਬੱਚੇ ਨੂੰ ਪਾਲਤੂ ਕੁੱਤੇ ਨੇ ਬਣਾਇਆ ਸ਼ਿਕਾਰ ; ਚਿਹਰੇ 'ਤੇ ਲੱਗੇ 12 ਟਾਂਕੇ
ਇਸ ਸਬੰਧੀ ਸਬੰਧਤ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਟਰੱਕ ਵੀ ਕਬਜ਼ੇ ’ਚ ਲੈ ਲਿਆ ਹੈ। ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਘਰ 'ਚ ਇਕੱਲੀ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਉਸਤਰੇ ਨਾਲ ਵੱਢ ਲਿਆ ਆਪਣਾ ਹੀ ਗਲ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ ; BSP ਨੇ ਪਾਰਟੀ ਪ੍ਰਧਾਨ ਗੜ੍ਹੀ ਨੂੰ ਕੱਢਿਆ ਬਾਹਰ
NEXT STORY