ਜਲੰਧਰ (ਮਹੇਸ਼)– ਪਰਾਗਪੁਰ ਜੀ.ਟੀ. ਰੋਡ ਤੋਂ ਜਮਸ਼ੇਰ ਨੂੰ ਜਾਂਦੇ ਰਸਤੇ (ਨਵੇਂ ਕੱਢੇ ਗਏ ਹਾਈਵੇ ਮਾਰਗ) ’ਤੇ ਇਕ ਤੇਜ਼ ਰਫਤਾਰ ਟਰੱਕ ਨੇ ਸਾਈਕਲ ’ਤੇ ਜਾ ਰਹੇ 2 ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ਵਿਚ ਪੱਪੂ ਯਾਦਵ ਪੁੱਤਰ ਜੋਗਿੰਦਰ ਨਿਵਾਸੀ ਸੋਫੀ ਪਿੰਡ ਥਾਣਾ ਜਲੰਧਰ ਕੈਂਟ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਜਮਾਮ ਨਾਂ ਦਾ ਦੂਸਰਾ ਮਜ਼ਦੂਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਮਿਲਟਰੀ ਹਸਪਤਾਲ ਜਲੰਧਰ ਕੈਂਟ ਵਿਚ ਦਾਖਲ ਕਰਵਾਇਆ ਗਿਆ ਹੈ। ਉਸਦੀ ਹਾਲਤ ਵੀ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਵੇਚ ਰਹੇ ਭੈਣ-ਭਰਾ, 20 ਕਰੋੜ ਦੀ ਹੈਰੋਇਨ ਸਣੇ ਭੈਣ ਗ੍ਰਿਫ਼ਤਾਰ, ਭਰਾ ਫਰਾਰ
ਹਾਦਸੇ ਦੀ ਸੂਚਨਾ ਮਿਲਦੇ ਹੀ ਤੁਰੰਤ ਮੌਕੇ ’ਤੇ ਪਹੁੰਚੇ ਥਾਣਾ ਜਲੰਧਰ ਕੈਂਟ ਦੀ ਪਰਾਗਪੁਰ ਪੁਲਸ ਚੌਕੀ ਦੇ ਇੰਚਾਰਜ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਮੁਲਜ਼ਮ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਮਜ਼ਦੂਰ ਪੱਪੂ ਯਾਦਵ ਦੀ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਹੈ। ਸ਼ਨੀਵਾਰ ਨੂੰ ਸਵੇਰੇ ਉਸਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਮੌਕੇ ਤੋਂ ਫ਼ਰਾਰ ਹੋਏ ਮੁਲਜ਼ਮ ਟਰੱਕ ਚਾਲਕ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਟਰੱਕ ਪਰਾਗਪੁਰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਇਹ ਵੀ ਪੜ੍ਹੋ- ਕੇਂਦਰ ਸਰਕਾਰ ਨੇ ਕਬਾੜ ਵੇਚ ਕੇ ਹੀ ਕਮਾ ਲਏ 1163 ਕਰੋੜ, ਇੰਨੇ ’ਚ ਤਾਂ 2 ਵਾਰ ਚੰਨ ’ਤੇ ਜਾ ਸਕਦਾ ਸੀ ਚੰਦਰਯਾਨ-3!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੋਗਪੁਰ 'ਚ ਕੁੜੀ ਦੇ ਕਤਲ ਦੀ ਗੁੱਥੀ ਸੁਲਝੀ, ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੀਤੇ ਵੱਡੇ ਖ਼ੁਲਾਸੇ
NEXT STORY