ਕਪੂਰਥਲਾ (ਭੂਸ਼ਣ/ਮਹਾਜਨ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਵੱਡੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਇਕ ਟਰੱਕ ਚਾਲਕ ਨੂੰ 70 ਕਿੱਲੋ ਚੂਰਾ ਪੋਸਤ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਰਮਨਿੰਦਰ ਸਿੰਘ ਅਤੇ ਡੀ. ਐੱਸ. ਪੀ. (ਡੀ.) ਗੁਰਮੀਤ ਸਿੰਘ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਪੁਲਸ ਟੀਮ ਦੇ ਨਾਲ ਸੁਭਾਨਪੁਰ ਨਡਾਲਾ ਮਾਰਗ ’ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਮੁਖਬਰ ਖ਼ਾਸ ਦੀ ਸੂਚਨਾ ’ਤੇ ਜਦੋਂ ਟਰੱਕ ਪੀ. ਬੀ. 65 ਏ. ਆਰ. 3815 ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਟਰੱਕ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ। ਜਦੋਂ ਟਰੱਕ ਚਾਲਕ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਮ ਸਤਿੰਦਰਾ ਸਿੰਘ ਉਰਫ਼ ਸੋਨੂੰ ਪੁੱਤਰ ਜੀਤ ਸਿੰਘ ਵਾਸੀ ਬੰਡਾ ਥਾਣਾ ਸ਼ਾਹਜਹਾਂਪੁਰ ਉੱਤਰ ਪ੍ਰਦੇਸ਼ ਦੱਸਿਆ। ਮੁਲਜ਼ਮ ਦੇ ਟਰੱਕ ਦੀ ਤਲਾਸ਼ੀ ਦੌਰਾਨ ਟਰੱਕ ’ਚੋਂ 70 ਕਿੱਲੋ ਚੂਰਾ-ਪੋਸਤ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ-ਐਕਸ਼ਨ 'ਚ DGP ਗੌਰਵ ਯਾਦਵ, ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਦਿੱਤੇ ਸਖ਼ਤ ਹੁਕਮ
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਚੂਰਾ-ਪੋਸਤ ਵੇਚਣ ਦਾ ਧੰਦਾ ਕਰਦਾ ਹੈ ਤੇ ਉਹ ਬਰਾਮਦ ਚੂਰਾ ਪੋਸਤ ਸ਼੍ਰੀਨਗਰ ਤੋਂ ਲੈ ਕੇ ਆਇਆ ਹੈ ਅਤੇ ਇਸ ਚੂਰਾ ਪੋਸਤ ਨੂੰ ਉਸ ਨੇ ਆਪਣੇ ਖ਼ਾਸ ਗਾਹਕਾਂ ਨੂੰ ਵੇਚਣਾ ਸੀ। ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ। ਮੁਲਜ਼ਮ ਦੇ ਨਾਲ ਕਿਹੜਾ-ਕਿਹੜਾ ਵਿਅਕਤੀ ਜੁੜੇ ਗਏ ਹਨ ਤੇ ਇਹ ਕਿੰਨਾ ਵਿਅਕਤੀਆਂ ਤੋਂ ਬਰਾਮਦ ਚੂਰਾ ਪੋਸਤ ਲੈ ਕੇ ਆਇਆ ਸੀ। ਇਸ ਸਬੰਧੀ ਮੁਲਜ਼ਮ ਤੋਂ ਪੁੱਛਗਿੱਛ ਦਾ ਦੌਰ ਜਾਰੀ ਹੈ।
ਇਹ ਵੀ ਪੜ੍ਹੋ-2024 ਲਈ ਭਾਜਪਾ ਨੇ ਬਣਾਇਆ ਮਾਸਟਰ ਪਲਾਨ, 10 ਜ਼ੋਨਾਂ ਤੇ 300 ਕਾਲ ਸੈਂਟਰਾਂ ਤੋਂ ਹੋਵੇਗੀ ਚੋਣ ਦੀ ਕਮਾਂਡਿੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ 14 ਅਧਿਕਾਰੀਆਂ ਦੇ ਤਬਾਦਲੇ
NEXT STORY