ਹਾਜੀਪੁਰ (ਜੋਸ਼ੀ)- ਹਾਜੀਪੁਰ ਦੇ ਬੱਸ ਸਟੈਂਡ ਨੇੜੇ ਬੀਤੀ ਰਾਤ ਕਰੀਬ 10 ਵਜੇ ਇਕ ਟਰੱਕ ਅਤੇ ਟਿੱਪਰ ਵਿਚਕਾਰ ਹੋਈ ਜ਼ੋਰਦਾਰ ਟੱਕਰ ਵਿੱਚ ਟਰੱਕ ਚਾਲਕ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਟਰੱਕ ਨੰਬਰ ਪੀ. ਬੀ. 07-ਸੀ. ਡੀ.-4331 ਜੋ ਮੁਕੇਰੀਆਂ ਵਾਲੀ ਸਾਈਡ ਤੋਂ ਆ ਰਿਹਾ ਸੀ ਅਤੇ ਤਲਵਾੜਾ ਵੱਲ ਜਾ ਰਿਹਾ ਸੀ, ਜਦੋਂ ਹਾਜੀਪੁਰ ਬੱਸ ਸਟੈਂਡ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਤਲਵਾੜਾ ਵੱਲੋਂ ਆ ਰਹੇ ਇੱਕ ਟਿੱਪਰ ਨੂੰ ਉਸ ਨੇ ਟੱਕਰ ਮਾਰ ਦਿੱਤੀ । ਟੱਕਰ ਇਰਦਸਤ ਸੀ ਕਿ ਹਾਦਸੇ ਵਿੱਚ ਟਰੱਕ ਚਾਲਕ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਹੈਰਾਨੀ ਦੀ ਗੱਲ ਇਹ ਰਹੀ ਕਿ ਜ਼ਖ਼ਮੀ ਹੋਣ ਦੇ ਬਾਵਜੂਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਹਾਜੀਪੁਰ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਦੋਵਾਂ ਵਾਹਨਾਂ ਨੂੰ ਸੜਕ ਦੇ ਇਕ ਪਾਸੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਚਾਲੂ ਕਰਵਾਇਆ ਗਿਆ। ਪੁਲਸ ਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
NEXT STORY