ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਜਲੰਧਰ-ਪਠਾਨਕੋਟ ਹਾਈਵੇਅ ’ਤੇ ਪਿੰਡ ਲੋਧੀਚੱਕ ਮੋੜ ਨੇੜੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਟਰੱਕ ਚਾਲਕ ਅਤੇ ਉਸ ਦਾ ਸਹਾਇਕ ਜ਼ਖ਼ਮੀ ਹੋ ਗਏ। ਹਾਦਸਾ ਰਾਤ 2 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਇਕ ਟਰੱਕ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਿਆ, ਜਿਸ ਕਾਰਨ ਉਸ ਦਾ ਚਾਲਕ ਮਹਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਸਹਾਇਕ ਦੀਪਕ ਸਿੰਘ ਪੁੱਤਰ ਨਰਿੰਦਰਪਾਲ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਜੂਨ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਵਿੰਦਰ ਸਿੰਘ, ਰਵਿੰਦਰ ਕੁਮਾਰ ਅਤੇ ਰੋਹਿਤ ਕੁਮਾਰ ਦੀ ਟੀਮ ਨੇ ਮਦਦ ਕਰਕੇ ਜ਼ਖ਼ਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ। ਬਾਅਦ ਵਿਚ ਵਾਹਨ ਨੂੰ ਸੜਕ ਤੋਂ ਹਟਾ ਕੇ ਟ੍ਰੈਫਿਕ ਨੂੰ ਸੁਚਾਰੂ ਤਰੀਕੇ ਨਾਲ ਚਲਵਾਇਆ।
ਇਹ ਵੀ ਪੜ੍ਹੋ: ਗ੍ਰਿਫ਼ਤਾਰ MLA ਰਮਨ ਅਰੋੜਾ ਬਾਰੇ ਸਨਸਨੀਖੇਜ਼ ਖ਼ੁਲਾਸਾ, ਫਰਜ਼ੀ ਜਬਰ-ਜ਼ਿਨਾਹ ਮਾਮਲੇ 'ਚ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਜੂਨ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
NEXT STORY