ਜਲੰਧਰ (ਵੈੱਬ ਡੈਸਕ, ਦੀਪਕ)— ਵੀਰਵਾਰ ਨੂੰ ਦੇਸ਼ ਭਰ ’ਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਕਈ ਥਾਵਾਂ ’ਤੇ ਅਗਜਨੀ ਦੀਆਂ ਘਟਨਾਵਾਂ ਵੀ ਵਾਪਰੀਆਂ। ਇਸੇ ਤਹਿਤ ਜਲੰਧਰ ਦੇ ਨਕੋਦਰ ਰੋਡ ਨੇੜੇ ਛਾਬੜਾ ਸਵੀਟ ਦੀ ਦੁਕਾਨ ਦੇ ਸਾਹਮਣੇ ਪੈਂਦੇ ਡਾਊਨਟਾਊਨ ਹੋਟਲ ਦੇ ਕੋਲ ਟੱਕਰ ਫਾਰਮ ਹਾਊਸ ਦੇ ਸ਼ੋਅਰੂਮ ’ਚ ਅੱਗ ਲੱਗ ਗਈ।

ਅੱਗ ਦੀਆਂ ਲਪਟਾਂ ਵੇਖ ਮੌਕੇ ’ਤੇ ਲੋਕਾਂ ਨੇ ਫਾਇਰ ਬਿ੍ਰਗੇਡ ਨੂੰ ਸੂਚਨਾ ਦਿੱਤੀ ਗਈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਲੱਗਣ ਦੇ ਕਾਰਨ ਕਾਫ਼ੀ ਨੁਕਸਾਨ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ’ਤੇ ਪਹੁੰਚੇ ਫਾਇਰ ਬਿ੍ਰਗੇਡ ਦੇ ਕਰਮਚਾਰੀਆਂ ਵੱਲੋਂ ਸਖ਼ਤ ਮੁਸ਼ੱਕਤ ਦੇ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਕਰਨ ਸਬੰਧੀ ਸੁਖਬੀਰ ਬਾਦਲ ਨੇ CM ਚੰਨੀ ਨੂੰ ਕੀਤੀ ਇਹ ਮੰਗ


ਇਹ ਵੀ ਪੜ੍ਹੋ: 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਨੇ ਡੇਟਸ਼ੀਟ 'ਚ ਕੀਤੀ ਤਬਦੀਲੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦੀਵਾਲੀ ਮੌਕੇ ਮੁੱਖ ਮੰਤਰੀ ਚੰਨੀ ਨੇ ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ਵਾਲਿਆਂ ਨੂੰ ਦਿੱਤਾ ਮਾਲਕਾਨਾ ਹੱਕ
NEXT STORY