ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਪੁਲਸ ਨੇ ਕੁਝ ਦਿਨ ਪਹਿਲਾਂ ਗਊਸ਼ਾਲਾ ਰੋਡ ’ਤੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਸੁਲਝਾ ਕੇ ਮੁਕੱਦਮਾ ਟਰੇਸ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ ਅਤੇ ਕਤਲ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧ ’ਚ ਬੀਤੇ ਦਿਨ ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੁਲਸ ਨੂੰ 8 ਸਤੰਬਰ 2023 ਨੂੰ ਥਾਣਾ ਸਿਟੀ ਰੂਪਨਗਰ ਵਿਖੇ ਇਤਲਾਹ ਮਿਲੀ ਸੀ ਕਿ ਗਊਸ਼ਾਲਾ ਰੋਡ ਰੂਪਨਗਰ ਨੇੜੇ ਕਿਸੇ ਨਾਮਲੂਮ ਵਿਅਕਤੀ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੀ ਗਈ ਲਾਸ਼ ਪਈ ਹੈ।
ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਬਾਰੇ ਪੜਤਾਲ ਕੀਤੀ ਗਈ, ਜਿਸ ਦੀ ਸ਼ਨਾਖਤ ਦਵਾਰਕਾ ਦਾਸ ਉਰਫ਼ ਦਵਿੰਦਰ ਪੁੱਤਰ ਹੁਸਨ ਚੰਦ ਵਾਸੀ ਆਦਰਸ ਨਗਰ ਰੂਪਨਗਰ ਵਜੋਂ ਹੋਈ। ਮ੍ਰਿਤਕ 7 ਸਤੰਬਰ ਦੀ ਰਾਤ ਕਰੀਬ 9 ਵਜੇ ਤੋਂ ਬਾਅਦ ਲਾਪਤਾ ਸੀ। ਜਿਸ ਦੇ ਸਬੰਧ ’ਚ ਮੁਕੱਦਮਾ ਨੰਬਰ 197, ਮਿਤੀ 08.09.2023 ਅ/ਧ 302, 34 ਆਈ. ਪੀ. ਸੀ, ਥਾਣਾ ਸਿਟੀ, ਰੂਪਨਗਰ ਵਿਖੇ ਦਰਜ ਕੀਤਾ ਗਿਆ। ਉਪਰੰਤ ਉਨ੍ਹਾਂ ਵਲੋਂ ਮੌਕੇ ਉਤੇ ਪਹੁੰਚ ਕੇ ਐੱਸ.ਪੀ. ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਡੀ. ਐੱਸ. ਪੀ. (ਜਾਂਚ) ਮਨਵੀਰ ਸਿੰਘ ਬਾਜਵਾ, ਡੀ. ਐੱਸ. ਪੀ.-ਸਬ ਡਬਵੀਜ਼ਨ ਤਰਲੋਚਨ ਸਿੰਘ, ਅਤੇ ਇੰਸ. ਸਤਨਾਮ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਸਿਟੀ ਰੂਪਨਗਰ ਇੰਸ. ਪਵਨ ਕੁਮਾਰ ਦੀਆਂ ਅਲੱਗ-ਅਲੱਗ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕਰ ਕੇ ਉਕਤ ਕਤਲ ਕੇਸ ਨੂੰ ਟਰੇਸ ਕਰਨ ਲਈ ਸਖਤ ਨਿਰਦੇਸ਼ ਦਿੱਤੇ ਗਏ ਸਨ।
ਇਹ ਵੀ ਪੜ੍ਹੋ- ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਤੋਂ ਪਹਿਲਾਂ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ
ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਜਾਂਚ ਟੀਮਾਂ ਵਲੋਂ ਵਿਗਿਆਨਕ ਅਤੇ ਤਕਨੀਕੀ ਢੰਗਾਂ ਨਾਲ ਵੱਖ-ਵੱਖ ਪਹਿਲੂਆਂ ’ਤੇ ਤਫ਼ਤੀਸ਼ ਕੀਤੀ ਗਈ ਅਤੇ ਤਫਤੀਸ਼ ਉਪਰੰਤ ਕਤਲ ’ਚ 3 ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਜਿਸ ’ਚ ਮੁੱਖ ਮੁਲਜ਼ਮ ਸੁਨੀਲ ਕੁਮਾਰ ਅਤੇ ਇਸ ਦਾ ਬੇਟਾ ਸ਼ਿਵਮ ਵਾਸੀ ਮਕਾਨ ਨੰਬਰ 21 ਸ਼ਾਮਪੁਰਾ ਥਾਣਾ ਸਿਟੀ ਰੂਪਨਗਰ ਹਾਲ ਵਾਸੀ ਰਤਨ ਨਗਰ ਟਾਈਪ ਐਫ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਕਤਲ ਦੀ ਵਜ੍ਹਾ ਰੰਜਿਸ਼ ਸਾਹਮਣੇ ਆਈ ਹੈ ਜਿਸ ਤਹਿਤ ਮ੍ਰਿਤਕ ਅਤੇ ਮੁਲਜ਼ਮ ਸੁਨੀਲ ਕੁਮਾਰ ਇਕੋ ਦੁਕਾਨ ਡੀ. ਸੀ. ਐੱਮ. ਕਲਾਥ ਹਾਊਸ ਰੂਪਨਗਰ ਵਿਖੇ ਕੰਮ ਕਰਦੇ ਸਨ ਅਤੇ ਸੁਨੀਲ ਕੁਮਾਰ ਕਰੀਬ 2 ਸਾਲ ਤੋਂ ਮ੍ਰਿਤਕ ਨਾਲ ਇਸ ਗੱਲ ਨੂੰ ਲੈ ਕੇ ਈਰਖਾ ਕਰਦਾ ਸੀ ਕਿ ਦੁਕਾਨ ਦੇ ਮਾਮਲਿਆਂ ’ਚ ਮ੍ਰਿਤਕ ਨੇ ਉਸਦੀ ਬਡ਼ੀ ਗਲਤ ਸਾਖ ਬਣਾ ਦਿੱਤੀ ਸੀ।
ਇਸੇ ਕਾਰਨ ਉਸ ਦੇ ਦੁਕਾਨ ਮਾਲਕ ਉਸ ਨੂੰ ਚੰਗਾ ਨਹੀਂ ਸਮਝਦੇ ਸੀ ਜੋ ਇਸ ਗੱਲ ਤੋਂ ਬਹੁਤ ਪਰੇਸ਼ਾਨ ਸੀ ਅਤੇ ਉਸਨੇ ਇਹ ਗੱਲ ਆਪਣੇ ਬੇਟੇ ਸ਼ਿਵਮ ਅਤੇ (ਭਤੀਜਾ ਜੋ ਨਾਬਾਲਿਗ ਹੈ) ਨਾਲ ਸਾਂਝੀ ਕੀਤੀ। ਉਪਰੰਤ ਉਨ੍ਹਾਂ ਨੇ ਦਵਾਰਕਾ ਦਾਸ ਉਰਫ਼ ਦਵਿੰਦਰ ਨੂੰ ਮਾਰਨ ਦੀ ਸਾਜਿਸ਼ ਬਣਾਈ ਅਤੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਐੱਸ.ਐੱਸ.ਪੀ. ਨੇ ਦੱਸਿਆ ਕਿ ਮੁਲਜ਼ਮ ਸੁਨੀਲ ਕੁਮਾਰ ਅਤੇ ਉਸ ਦੇ ਮੁੰਡੇ ਸ਼ਿਵਮ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ, ਜਿਨ੍ਹਾਂ ਕੋਲੋ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ ਅਤੇ ਹਥਿਆਰ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- 90 ਸਾਲਾ ਬਜ਼ੁਰਗ ਮਾਂ ਦਾ ਚੁੱਪ-ਚੁਪੀਤੇ ਕਰ 'ਤਾ ਸਸਕਾਰ, ਫੁੱਲ ਚੁਗਣ ਵੇਲੇ ਪਰਿਵਾਰ 'ਚ ਪੈ ਗਿਆ ਭੜਥੂ, ਜਾਣੋ ਕਿਉਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 419ਵਾਂ ਪਹਿਲਾ ਪ੍ਰਕਾਸ਼ ਪੁਰਬ 16 ਨੂੰ, ਰਾਗੀ ਜਥੇ ਲਾਉਣਗੇ ਗੁਰਬਾਣੀ ਕੀਰਤਨ ਦੀ ਛਹਿਬਰ
NEXT STORY