ਜਲੰਧਰ (ਵਰੁਣ)- ਸ੍ਰੀ ਗੁਰੂ ਰਵਿਦਾਸ ਨਗਰ 'ਚ ਪਿਓ-ਪੁੱਤ 'ਤੇ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਲਦੀ ਹੀ ਪੁਲਸ ਅਧਿਕਾਰੀ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਮਾਮਲੇ ਦਾ ਖ਼ੁਲਾਸਾ ਕਰ ਸਕਦੇ ਹਨ। ਫੜੇ ਗਏ ਦੋਸ਼ੀਆਂ ਦੇ ਨਾਂ ਗੌਰਵ ਅਤੇ ਗੋਰਾ ਹਨ। ਗੌਰਵ ਦਾ ਭਰਾ ਹਾਲ ਹੀ ਵਿੱਚ ਖਾਲਸਾ ਕਾਲਜ ਦਾ ਪ੍ਰਧਾਨ ਬਣਿਆ ਸੀ।
ਮੁਲਜ਼ਮਾਂ ਦਾ ਇਹ ਗਿਰੋਹ ਆਮ ਆਦਮੀ ਪਾਰਟੀ ਦਾ ਸਮਰਥਕ ਹੈ ਜਦਕਿ ਮੁਲਜ਼ਮਾਂ ਵਿੱਚੋਂ ਇਕ ਨੌਜਵਾਨ ਆਗੂ ਵੀ ਹੈ। ਬੀਤੀ ਰਾਤ ਪੁਲਸ ਨੇ ਕੰਗ ਸਾਬੂ ’ਤੇ ਛਾਪਾ ਮਾਰਿਆ ਸੀ, ਜਿਸ ਤੋਂ ਬਾਅਦ ਮੁਲਜ਼ਮਾਂ ਬਾਰੇ ਸੂਚਨਾ ਮਿਲਣ ’ਤੇ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮਾਂ ਕੋਲੋਂ ਦੋ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜੋ ਵਾਰਦਾਤ ਵਿੱਚ ਵਰਤੇ ਗਏ ਸਨ।
ਇਹ ਵੀ ਪੜ੍ਹੋ : ਬਿਜਲੀ ਬੋਰਡ ਦੇ ਬਕਾਏ ਨੂੰ ਲੈ ਕੇ ਸੁਖਬੀਰ ਬਾਦਲ ਦਾ ਨਵਾਂ ਖ਼ੁਲਾਸਾ, 'ਆਪ' 'ਤੇ ਲਾਏ ਵੱਡੇ ਇਲਜ਼ਾਮ
ਦੱਸ ਦੇਈਏ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸੋਮਵਾਰ ਰਾਤ ਉਕਤ ਮੁਲਜ਼ਮਾਂ ਨੇ ਸ੍ਰੀ ਗੁਰੂ ਰਵਿਦਾਸ ਨਗਰ ਦੀ ਗਲੀ ਨੰਬਰ ਇਕ ਵਿੱਚ ਰਹਿਣ ਵਾਲੇ ਪੈਟਰੋਲ ਪੰਪ ਦੇ ਮੁਲਾਜ਼ਮ ਸਤਨਾਮ ਸਿੰਘ ਅਤੇ ਉਸ ਦੇ ਪੁੱਤਰ ਨਿਤਿਨ ਦੇ ਘਰ ਅੰਦਰ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ ਸੀ, ਜਿਸ ਦੌਰਾਨ ਮੁਲਜ਼ਮਾਂ ਨੇ 5 ਤੋਂ 6 ਗੋਲੀਆਂ ਵੀ ਚਲਾਈਆਂ। ਜਿਸ ਵਿੱਚ ਪਿਓ-ਪੁੱਤ ਜ਼ਖ਼ਮੀ ਹੋ ਗਏ। ਮੁਲਜ਼ਮਾਂ ਖ਼ਿਲਾਫ਼ ਥਾਣਾ 1 ਵਿੱਚ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਦੇਹ ਵਪਾਰ ਦੇ ਅੱਡਿਆਂ ਦਾ ਗੜ੍ਹ ਬਣ ਚੁੱਕਿਐ ਜਲੰਧਰ ਦਾ ਵੈਸਟ ਹਲਕਾ, ਇਨ੍ਹਾਂ ਮੁਹੱਲਿਆਂ ’ਚ ਚੱਲ ਰਿਹੈ ਗਲਤ ਕੰਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਝੂਠ ਬੋਲ ਕੇ ਪੈਲੇਸ ਦੇ ਬਾਹਰ ਬੁਲਾਇਆ, ਫਿਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਤੋੜੀਆਂ ਬਾਹਾਂ
NEXT STORY