ਫਗਵਾੜਾ — ਪੰਜਾਬ ਦੇ ਫਗਵਾੜਾ 'ਚ ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਹਨ। ਇਸ ਦੀ ਪੁਸ਼ਟੀ ਕਰਦਿਆਂ ਉਪ ਪੁਲਸ ਕਪਤਾਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਨਵਜੋਤ ਸਿੰਘ ਅਤੇ ਕਰਨ ਦੋਵੇਂ ਵਾਸੀ ਪਿੰਡ ਮਸਕਾਵੜ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ, ਜਿਨ੍ਹਾਂ ਨੂੰ ਏਐੱਸਆਈ ਨਿਰਮਲ ਸਿੰਘ ਦੀ ਅਗਵਾਈ ਹੇਠਲੀ ਸੀਆਈਏ ਟੀਮ ਵੱਲੋਂ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ - ਮਿਡ-ਡੇ-ਮੀਲ ਖਾਣ ਨਾਲ ਸੈਂਕੜੇ ਬੱਚੇ ਹੋਏ ਬਿਮਾਰ, ਮਾਪਿਆਂ ਦੇ ਮਨਾਂ 'ਚ ਡਰ ਦਾ ਮਾਹੌਲ
ਉਪ ਪੁਲਸ ਕਪਤਾਨ ਜਸਪ੍ਰੀਤ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੁੱਲ ਸੱਤ ਕੇਸ ਦਰਜ ਹਨ। ਡਿਪਟੀ ਸੁਪਰਡੈਂਟ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਗਵਾੜਾ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਹੋਰ ਪੁੱਛਗਿੱਛ ਲਈ ਪੰਜ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਰਾਹੋਂ ਵਿਖੇ ਦਿਨ-ਦਿਹਾੜੇ ਘਰ 'ਚ ਦਾਖ਼ਲ ਹੋ ਕੇ ਮਾਂ-ਪੁੱਤ 'ਤੇ ਕੀਤਾ ਹਮਲਾ, ਪਾੜ ਦਿੱਤੇ ਸਿਰ
NEXT STORY