ਮੇਹਟੀਆਣਾ (ਸੰਜੀਵ)- ਥਾਣਾ ਮੇਹਟੀਆਣਾ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਜਗਜੀਤ ਸਿੰਘ ਵੱਲੋਂ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਸਬ ਇੰਸਪੈਕਟਰ ਗੁਰਦੀਪ ਸਿੰਘ ਵਧੀਕ ਮੁੱਖ ਅਫ਼ਸਰ ਨੇ ਦੋ ਮੁਲਜ਼ਮਾਂ ਨੂੰ 110 ਗ੍ਰਾਮ ਨਸ਼ੀਲੇ ਪਦਾਰਥ ਸਣੇ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਮੁੱਖ ਅਫ਼ਸਰ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਇਲਾਕਾ ਮੇਹਟੀਆਣਾ ਵਿੱਚ ਨਸ਼ੇ ਦੇ ਵਪਾਰੀਆਂ ਨੂੰ ਨੱਥ ਪਾਉਣ ਲਈ ਅਕਸਰ ਹੀ ਉਨ੍ਹਾਂ ਦੀ ਪੁਲਸ ਟੀਮ ਗਸ਼ਤ 'ਤੇ ਰਹਿੰਦੀ ਹੈ। ਅੱਜ ਜਦੋਂ ਸਬ ਇੰਸਪੈਕਟਰ ਗੁਰਦੀਪ ਸਿੰਘ ਦੀ ਪੁਲਸ ਪਾਰਟੀ ਮੇਹਟੀਆਣਾ ਤੋਂ ਡਵਿੱਡਾ ਅਹਿਰਾਣਾ ਵੱਲ ਜਾ ਰਹੀ ਸੀ ਤਾਂ ਡਵਿੱਡਾ ਅਹਿਰਾਣਾ ਤੋਂ ਥੋੜਾ ਪਿੱਛੇ ਮੇਨ ਸੜਕ 'ਤੇ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਉਂਦੇ ਵਿਖਾਈ ਦਿੱਤੇ, ਜੋਕਿ ਪੁਲਸ ਪਾਰਟੀ ਨੂੰ ਵੇਖ ਕੇ ਕਦਮ ਪਿੱਛੇ ਮੁੜਨ ਲੱਗੇ ਤਾਂ ਮੋਟਰਸਾਈਕਲ ਡਿੱਗ ਗਿਆ।
ਇਹ ਵੀ ਪੜ੍ਹੋ : ਇਸ ਕਾਰਡ ਨੂੰ ਬਣਵਾਉਣ ਮਗਰੋਂ ਦੇਸ਼ 'ਚ ਕਿਤੇ ਵੀ ਕਰਵਾ ਸਕਦੇ ਹੋ ਇਲਾਜ, ਲੁਧਿਆਣਾ ਪਹਿਲੇ ਤੇ ਜਲੰਧਰ ਦੂਜੇ ਨੰਬਰ 'ਤੇ
ਸਬ ਇੰਸਪੈਕਟਰ ਨੇ ਸ਼ੱਕ ਦੇ ਆਧਾਰ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਇਕ ਪਾਸੋਂ 80 ਗ੍ਰਾਮ ਨਸ਼ੀਲਾ ਪਦਾਰਥ ਅਤੇ ਦੂਜੇ ਪਾਸੋਂ 30 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਸ ਨੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਦੋਸ਼ੀਆਂ ਦੀ ਪਛਾਣ ਸੁਖਜੀਤ ਸਿੰਘ ਉਰਫ਼ ਸੁੱਖਾ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਬਡਲਾ ਥਾਣਾ ਮੇਹਟੀਅਣਾ ਅਤੇ ਇੰਦਰਜੀਤ ਸਿੰਘ ਉਰਫ਼ ਕਾਕਾ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਬਡਲਾ ਥਾਣਾ ਮੇਹਟੀਆਣਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : 'ਬਾਬਾ ਨਾਨਕ' ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਸੰਤ ਘਾਟ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੁੱਟਮਾਰ ਕਰਨ ਤੇ ਮੋਟਰਸਾਈਕਲ ਖੋਹਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
NEXT STORY