ਮੁਕੇਰੀਆਂ (ਨਾਗਲਾ)-ਮੁਕੇਰੀਆਂ ਪੁਲਸ ਨੇ 550 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਪ੍ਰਿੰਸਪਾਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦਿਲਦਾਰ ਸਿੰਘ ਸਾਥੀ ਕਰਮਚਾਰੀਆਂ ਦੇ ਨਾਲ ਨੈਸ਼ਨਲ ਹਾਈਵੇਅ ’ਤੇ ਭੰਗਾਲਾ ਸਾਇਡ ਨੂੰ ਜਾ ਰਹੇ ਸੀ ਅਤੇ ਜਦੋਂ ਉਹ ਪੁਆਰਾ ਮੋੜ ਪੁੱਜੇ ਤਾਂ ਪਿੰਡ ਪੁਆਰਾ ਸਾਇਡ ਤੋਂ ਇਕ ਕਾਰ ਆਉਂਦੀ ਵਿਖਾਈ ਦਿੱਤੀ, ਜਿਸ ’ਚ ਨੌਜਵਾਨ ਸਵਾਰ ਸੀ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ।
ਇਹ ਵੀ ਪੜ੍ਹੋ: ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼! ਅੰਮ੍ਰਿਤਸਰ ਤੋਂ ਲਿਆਂਦਾ ਸੀ IED
ਇਸ ਦੌਰਾਨ ਇਨ੍ਹਾਂ ਦੀ ਏ. ਐੱਸ. ਆਈ. ਵੱਲੋਂ ਸਾਥੀ ਕਰਮਚਾਰੀਆ ਦੀ ਹਾਜ਼ਰੀ ’ਚ ਤਲਾਸ਼ੀ ਲਈ ਗਈ ਤਾਂ ਕਾਰ ਚਾਲਕ ਗੁਰਜੀਤ ਸਿੰਘ ਕੋਲੋਂ 120 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਫਿਰ ਰਮਨ ਕੁਮਾਰ ਦੀ ਤਲਾਸ਼ੀ ਦੌਰਾਨ ਉਸ ਕੋਲੋਂ 430 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੁਖੀ ਪ੍ਰਿੰਸਪਾਲ ਸਿੰਘ ਨੇ ਦੱਸਿਆ ਕਿ ਹੈਰੋਇਨ ਸਹਿਤ ਕਾਬੂ ਕੀਤੇ ਗਏ ਕਾਰ ਚਾਲਕ ਗੁਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਕੋਟਲੀ ਖਾਸ ਥਾਣਾ ਮੁਕੇਰੀਆ ਅਤੇ ਰਮਨ ਕੁਮਾਰ ਉਰਫ਼ ਠੰਡਾ ਪੁੱਤਰ ਬਿਸਨ ਲਾਲ ਵਾਸੀ ਜੱਬਲ ਮਾਰਕਿਟ ਕਲਗੀਧਰ ਚੌਕ ਮੁਕੇਰੀਆਂ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, IMD ਨੇ ਕੀਤੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ ਮਾਂ-ਧੀ ਨਾਲ ਕੀਤਾ ਵੱਡਾ ਕਾਂਡ
NEXT STORY