ਤਲਵਾੜਾ (ਜੋਸ਼ੀ)- ਤਲਵਾੜਾ ਪੁਲਸ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ, ਪਰਮਿੰਦਰ ਸਿੰਘ ਹੀਰ ਐੱਸ. ਪੀ. ਇਨਵੈਸਟੀਗੇਸ਼ਨ ਅਤੇ ਬਲਵਿੰਦਰ ਸਿੰਘ ਜੋੜਾ ਡੀ. ਐੱਸ. ਪੀ. ਦਸੂਹਾ ਦੀਆਂ ਹਦਾਇਤਾਂ ਅਨੂੰਸਾਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਦੋ ਵੱਖ-ਵੱਖ ਨਾਕਿਆਂ ਦੌਰਾਨ ਦੋ ਲੋਕ ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕਰਕੇ ਕੇਸ ਦੋ ਵੱਖ-ਵੱਖ ਕੇਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਰੂਪਨਗਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! ਨਵੇਂ ਹੁਕਮ ਹੋਏ ਜਾਰੀ, 4 ਜਨਵਰੀ ਨੂੰ ...
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦਸਿਆ ਹੈ ਕਿ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਚੰਗੜਵਾਂ ਦੀ ਸ਼ਾਹ ਨਹਿਰ ਤੋਂ ਗੁਲਸ਼ਨ ਭਾਰਦਵਾਜ ਪੁੱਤਰ ਨਰਿੰਦਰ ਕੁਮਾਰ ਵਾਸੀ ਹਾਜੀਪੁਰ ਨੂੰ ਕਾਬੂ ਕਰਕੇ ਉਸ ਕੋਲੋਂ 158 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਗੁਲਸ਼ਨ ਭਾਰਦਵਾਜ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁੱਕਦਮਾ ਦਰਜ ਕੀਤਾ ਹੈ ।

ਇਹ ਵੀ ਪੜ੍ਹੋ: ਪੰਜਾਬ 'ਚ Red Alert ਜਾਰੀ! ਮੌਸਮ ਦੀ ਪੜ੍ਹੋ ਨਵੀਂ ਅਪਡੇਟ, ਵਿਭਾਗ ਨੇ 7 ਜਨਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ
ਐੱਸ. ਐੱਚ. ਓ. ਸਤਪਾਲ ਸਿੰਘ ਨੇ ਅੱਗੇ ਦਸਿਆ ਕਿ ਤਲਵਾੜਾ ਪੁਲਸ ਦੇ ਏ. ਐੱਸ. ਆਈ. ਓਮ ਪ੍ਰਕਾਸ਼ ਨੇ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਸੈਕਟਰ ਦੋ ਤਲਵਾੜਾ ਵਿਖੇ ਤੋਂ ਮੋਹਿਤ ਉਰਫ਼ ਮਾਣਾ ਪੁੱਤਰ ਰਿੰਕਾ ਵਾਸੀ ਬਗਦਾਦੀ ਗੇਟ ਫਿਰੋਜ਼ਪੁਰ ਥਾਨਾਂ ਸਿਟੀ ਫਿਰੋਜ਼ਪੁਰ ਹਾਲ ਵਾਸੀ ਦੋਸ਼ੜਕਾ ਰੋਡ ਤਲਵਾੜਾ ਨੂੰ ਕਾਬੂ ਕਰਕੇ ਉਸ ਦੇ ਤੋਂ 172 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਕੇ ਮੋਹਿਤ ਉਰਫ਼ ਮਾਣਾ ਖ਼ਿਲਾਫ਼ ਮੁੱਕਦਮਾ ਦਰਜ ਕੀਤਾ ਹੈ, ਜਿਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਪਤਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਤੋਹਫ਼ਾ, ਵੰਡੇ ਨਿਯੁਕਤੀ ਪੱਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੂਪਨਗਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! ਨਵੇਂ ਹੁਕਮ ਹੋਏ ਜਾਰੀ, 4 ਜਨਵਰੀ ਨੂੰ ...
NEXT STORY