ਹਾਜੀਪੁਰ (ਜੋਸ਼ੀ)-ਹਾਜੀਪੁਰ ਵਿੱਚ ਦੋ ਨੌਜਵਾਨਾਂ ਵੱਲੋਂ ਇਕ ਔਰਤ ਦਾ ਏ. ਟੀ. ਐੱਮ. ਬਦਲ ਕੇ ਉਸ ਦੇ ਖ਼ਾਤੇ ਵਿੱਚੋਂ 17 ਹਜ਼ਾਰ ਰੁਪਏ ਕੱਢ ਕੇ ਠੱਗੀ ਮਾਰਨ ਦੀ ਖ਼ਬਰ ਮਿਲੀ ਹੈ। ਹਾਜੀਪੁਰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਸਵਾਰ ਮੁਹੱਲਾ ਟਿੱਬੀਆਂ ਦੀ ਅੰਜੂ ਬਾਲਾ ਪਤਨੀ ਰਮਨ ਕੁਮਾਰ ਨੇ ਦੱਸਿਆ ਕਿ ਉਹ ਅੱਜ ਦੁਪਹਿਰ 2 ਵਜੇ ਦੇ ਕਰੀਬ ਹਾਜੀਪੁਰ ਵਿੱਚ ਲੱਗੇ ਐੱਸ. ਬੀ. ਆਈ. ਏ. ਟੀ. ਐੱਮ. ਤੋਂ ਪੈਸੇ ਕਢਵਾਉਣ ਗਈ ਸੀ।
ਇਹ ਵੀ ਪੜ੍ਹੋ: ਪੰਜਾਬ 'ਚ 16,17 ਤੇ 18 ਤਾਰੀਖ਼ਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਸਾਵਧਾਨ ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ
ਉੱਥੇ ਪਹਿਲਾਂ ਹੀ ਦੋ ਨੌਜਵਾਨ ਮੌਜੂਦ ਸਨ। ਉਨ੍ਹਾਂ ਨੇ ਧੋਖੇ ਨਾਲ ਉਸ ਦਾ ਏ. ਟੀ. ਐੱਮ. ਕਾਰਡ ਬਦਲ ਲਿਆ ਅਤੇ ਉਸ ਦੇ ਖ਼ਾਤੇ ਵਿੱਚੋਂ 17 ਹਜ਼ਾਰ ਰੁਪਏ ਕਢਵਾ ਲਏ। ਅੰਜੂ ਬਾਲਾ ਨੇ ਅੱਗੇ ਦੱਸਿਆ ਕਿ ਇਹ ਏ. ਟੀ. ਐੱਮ. ਉਸ ਦੇ ਪਤੀ ਰਮਨ ਕੁਮਾਰ ਦੇ ਨਾਮ 'ਤੇ ਹੈ। ਅੰਜੂ ਬਾਲਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਧੋਖਾਧੜੀ ਕਰਨ ਵਾਲੇ ਨੌਜਵਾਨਾਂ ਦੀ ਸੀ. ਸੀ. ਟੀ. ਵੀ. ਫੁਟੇਜ਼ ਕੱਢ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨਾਲ ਹੋਈ ਠੱਗੀ ਦੀ ਭਰਪਾਈ ਕਰਵਾਈ ਜਾਵੇ।
ਇਹ ਵੀ ਪੜ੍ਹੋ: ਸੋਮਵਾਰ ਤੇ ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਪੰਜਾਬ ਦੇ ਇਸ ਜ਼ਿਲ੍ਹੇ ਦੇ 12 ਸਕੂਲ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 16,17 ਤੇ 18 ਤਾਰੀਖ਼ਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਸਾਵਧਾਨ ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ
NEXT STORY