ਕਾਠਗੜ੍ਹ (ਰਾਜੇਸ਼ ਸ਼ਰਮਾ)-ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇਅ ’ਤੇ ਪਿੰਡ ਰੈਲਮਾਜਰਾ ਕੋਲ 2 ਕਾਰਾਂ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ ਨਵਾਂਸ਼ਹਿਰ ਤੋਂ ਪ੍ਰਾਪਤ ਸੂਚਨਾ ਉਪਰੰਤ ਉਹ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਤਾਂ ਪਤਾ ਲੱਗਿਆ ਕਿ ਇਕ ਐਸ ਕ੍ਰੋਸ ਕਾਰ ਜਿਸ ਨੂੰ ਮੀਨੂ ਚੌਧਰੀ ਪਤਨੀ ਬਲਜੀਤ ਸਿੰਘ ਵਾਸੀ ਨੇੜੇ ਤੇਗ ਬਹਾਦਰ ਗੁਰਦੁਆਰਾ ਟੀ. ਵੀ. ਨਗਰ ਜੰਮੂ ਚਲਾ ਰਹੀ ਸੀ ਅਤੇ ਉਹ ਜੰਮੂ ਤੋਂ ਖਰੜ ਜਾ ਰਹੀ ਸੀ ਜਦਕਿ ਉਸ ਦੇ ਪਿੱਛੇ ਇਕ ਔਰਾ ਕਾਰ ਜਿਸ ਨੂੰ ਬੂਟਾ ਰਾਮ ਪੁੱਤਰ ਦੇਸ ਰਾਜ ਵਾਸੀ ਆਦਰਸ਼ ਕਾਲੋਨੀ ਬਲੌਂਗੀ ਜ਼ਿਲਾ ਮੋਹਾਲੀ ਚਲਾ ਰਿਹਾ ਸੀ ਜਦੋਂ ਇਹ ਦੋਨੋਂ ਕਾਰਾਂ ਪਿੰਡ ਰੈਲਮਾਜਰਾ ਦੇ ਨੇੜੇ ਪਹੁੰਚੀਆਂ ਤਾਂ ਨੈਸ਼ਨਲ ਹਾਈਵੇ ’ਤੇ ਖੜ੍ਹੇ ਪਾਣੀ ਦੀ ਲਪੇਟ ਵਿਚ ਆ ਗਈਆਂ ਜਿਸ ਕਾਰਨ ਇਨ੍ਹਾਂ ਦੀ ਆਪਸੀ ਟੱਕਰ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert ਜਾਰੀ! 5 ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਇਸ ਹਾਦਸੇ ਵਿਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਐੱਸ. ਐੱਸ. ਐੱਫ਼. ਟੀਮ ਵੱਲੋਂ ਕਾਰਾਂ ਨੂੰ ਸਾਈਡ ’ਤੇ ਕਰਵਾ ਕੇ ਆਸਰੋਂ ਚੌਕੀ ਪੁਲਸ ਦੇ ਹਵਾਲੇ ਕੀਤਾ ਅਤੇ ਹਾਦਸੇ ਦੀ ਇਤਲਾਹ ਕੰਟ੍ਰੋਲਰ ਰੂਮ ’ਤੇ ਥਾਣਾ ਕਾਠਗੜ੍ਹ ਨੂੰ ਦਿੱਤੀ।
ਜ਼ਿਕਰਯੋਗ ਹੈ ਕਿ ਮੀਂਹ ਕਾਰਨ ਨੈਸ਼ਨਲ ਹਾਈਵੇਅ ’ਤੇ ਖੜ੍ਹੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਇਹ ਹਾਦਸਾ ਵਾਪਰਿਆ, ਜਿਸ ਦੇ ਸਬੰਧ ਵਿਚ ਕਈ ਵਾਰ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਨੂੰ ਜਾਣੂ ਵੀ ਕਰਵਾਇਆ ਜਾ ਚੁੱਕਾ ਹੈ ਪਰ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਰੋਜ਼ਾਨਾ ਵਾਪਰ ਰਹੇ ਹਨ ।
ਇਹ ਵੀ ਪੜ੍ਹੋ: ਮੋਹਾਲੀ 'ਚ ਹੋਏ ਕਤਲ ਨੂੰ ਲੈ ਕੇ ਪਰਗਟ ਸਿੰਘ ਨੇ ਘੇਰੀ 'ਆਪ', ਕਿਹਾ-SSP ਦਫ਼ਤਰ ਲਾਗੇ ਕਤਲ ਸਰਕਾਰ ਨੂੰ ਚੁਣੌਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੋ ਨਾਬਾਲਗ ਕੁੜੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ’ਚ 5 ਖ਼ਿਲਾਫ਼ ਕੇਸ ਦਰਜ
NEXT STORY