ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)-ਪਿੰਡ ਫੱਤਾ ਕੁੱਲਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਅਤੇ ਲਾਏ ਗਏ ਪਿੱਲਰ ਚੋਰੀ ਕਰਨ ਦੇ ਦੋਸ਼ 'ਚ ਟਾਂਡਾ ਪੁਲਸ ਨੇ 15 ਦੇ ਕਰੀਬ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਪ੍ਰਭਜੋਤ ਕੌਰ ਪਤਨੀ ਹਰਭਿੰਦਰ ਸਿੰਘ ਵਾਸੀ ਰੜਾ ਦੇ ਬਿਆਨ ਦੇ ਆਧਾਰ 'ਤੇ ਬਲਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਫੱਤਾ ਕੁੱਲਾ, ਮਨਜੀਤ ਸਿੰਘ ਵਾਸੀ ਹਰਚੋਵਾਲ ਤਾਬੂ ਗੁੱਜਰ ਅਤੇ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਪ੍ਰਭਜੋਤ ਕੌਰ ਨੇ ਦੋਸ਼ ਲਾਇਆ ਕਿ ਇਨ੍ਹਾਂ ਮੁਲਜ਼ਮਾਂ ਨੇ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਦੇ ਹੋਏ ਕਣਕ ਦੀ ਫ਼ਸਲ ਵਾਹ ਦਿੱਤੀ ਅਤੇ ਪਿੱਲਰ ਚੋਰੀ ਕਰ ਲਏ, ਇਸ ਦੇ ਨਾਲ ਹੀ ਉਸ ਨੂੰ ਅਤੇ ਉਸ ਦੇ ਪਤੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਦੂਜੇ ਪਾਸੇ ਬਲਜੀਤ ਸਿੰਘ ਨੇ ਦੋਸ਼ਾਂ ਨੂੰ ਝੂਠਾ ਦੱਸਿਆ ਹੈ।
ਇਹ ਵੀ ਪੜ੍ਹੋ: ਪੰਜਾਬ: ਪੈਲੇਸ ਨੇੜੇ ਲੱਗੀ ਭਿਆਨਕ ਅੱਗ! ਦੂਰ-ਦੂਰ ਤੱਕ ਉੱਠੀਆਂ ਅੱਗ ਦੀਆਂ ਲਪਟਾਂ, ਪਈਆਂ ਭਾਜੜਾਂ
ਇਸੇ ਤਰ੍ਹਾਂ ਹਾਈਵੇਅ 'ਤੇ ਜਾ ਰਹੇ ਕਾਰ ਸਵਾਰ ਨੌਜਵਾਨਾਂ ਨੂੰ ਚੌਲਾਂਗ ਟੋਲ ਪਲਾਜ਼ਾ ਨੇੜੇ ਰੋਕ ਕੇ ਦੂਜੀ ਕਾਰ ਵਿਚ ਸਵਾਰ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਰਵੀ ਇੰਦਰਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸੈਕਟਰ 19 ਬੀ ਚੰਡੀਗੜ ਦੇ ਬਿਆਨ ਦੇ ਆਧਾਰ 'ਤੇ ਹਰਵਿੰਦਰਜੀਤ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਲਾਂਬੜਾ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਥਾਣੇਦਾਰ ਗੁਰਮੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਫ਼ਿਲਮੀ ਸਟਾਈਲ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ, ਰਾਹ ਜਾਂਦੇ ਬੰਦੇ ਨੂੰ ਲੱਗੀ ਗੋਲ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੰਗਲ ਚੌਕ 'ਤੇ ਬੂਟ ਵੇਚਣ ਵਾਲੇ ਨੂੰ ਲੁੱਟਿਆ, ਬੰਦੂਕ ਦੀ ਨੋਕ ’ਤੇ ਤਿੰਨ ਬੈਗ ਖੋਹੇ
NEXT STORY