ਫਗਵਾੜਾ (ਬਿਊਰੋ) : ਫਗਵਾੜੇ ਦੇ ਨੇੜਲੇ ਪਿੰਡ ਕੁਲਥਾਮ 'ਚ ਬੀਤੀ ਰਾਤ ਇਕ ਘਰ 'ਚ ਸੁੱਤੇ ਦੋ ਬੱਚਿਆਂ ਦੀ ਸੱਪ ਦੇ ਡੱਸਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੱਚਿਆਂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਬੱਚਿਆਂ ਦੀ ਪਛਾਣ ਦਿਲਾਵਰ (10) ਅਤੇ ਸ਼ਾਇਰਾ (6) ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੂਜੇ ਦਿਨ ਸੇਵਾ ਕਰਨ ਪਹੁੰਚੇ ਰਾਹੁਲ ਗਾਂਧੀ, ਲੰਗਰ ਹਾਲ 'ਚ ਕਰ ਰਹੇ ਸੇਵਾ
ਬੱਚਿਆਂ ਦੇ ਪਿਤਾ ਸਾਦਿਕ ਮੁਹੰਮਦ ਨੇ ਦੱਸਿਆ ਕਿ ਉਹ ਦੁਸਾਂਝ ਕਲਾਂ ਹਸਪਤਾਲ 'ਚ ਦਾਖ਼ਲ ਆਪਣੀ ਬਿਮਾਰ ਪਤਨੀ ਨਾਲ ਸੀ ਅਤੇ ਦੋਵੇਂ ਬੱਚੇ ਘਰ 'ਚ ਬੈੱਡ ’ਤੇ ਸੋ ਰਹੇ ਸੀ। ਜਦੋਂ ਉਹ ਘਰ ਪਹੁੰਚੇ ਤਾਂ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਬੇਹੋਸ਼ੀ ਦੀ ਹਾਲਤ 'ਚ ਦੇਖਿਆ। ਜਿਸ ਤੋਂ ਬਾਅਦ ਉਹ ਤੁਰੰਤ ਨੇੜਲੇ ਹਸਪਤਾਲ ਲੈ ਗਿਆ ਪਰ ਉੱਥੇ ਕੋਈ ਡਾਕਟਰ ਨਹੀਂ ਮਿਲਿਆ। ਇਸ ਤੋਂ ਬਾਅਦ ਉਹ ਬੱਚਿਆਂ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚਿਆ, ਜਿੱਥੇ ਡਾਕਟਰਾਂ ਨੇ ਬੱਚਿਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਬੱਚਿਆਂ ਨੂੰ ਗੁਆਉਣ ਤੋਂ ਬਾਅਦ ਮਾਪੇ ਡੂੰਘੇ ਸਦਮੇ 'ਚ ਹਨ।
ਇਹ ਵੀ ਪੜ੍ਹੋ- ਅਜਨਾਲਾ ਦੇ ਸਕੂਲ ਬਾਹਰ ਕੁੜੀਆਂ ਨੂੰ ਤੰਗ ਕਰਨ ਵਾਲੇ ਨੌਜਵਾਨਾਂ ਦੀ ਆਈ ਸ਼ਾਮਤ, ਪੁਲਸ ਨੇ ਇੰਝ ਸਵਾਰੀ ਭੁਗਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੜ੍ਹਸ਼ੰਕਰ ਦੇ ਨੌਜਵਾਨ ਦੀ ਕਿਸਮਤ ਨੇ ਮਾਰੀ ਪਲਟੀ, ਰਾਤੋ-ਰਾਤ ਬਣਿਆ ਲੱਖ ਪਤੀ
NEXT STORY