ਟਾਂਡਾ ਉੜਮੁੜ/ਜਲੰਧਰ (ਪਰਮਜੀਤ ਮੋਮੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਪਿੱਪਲ ਦਾਸ ਮਹਾਰਾਜ ਜੀ ਦੀ ਬਰਸੀ ਮੌਕੇ ਦੋ 'ਹਰਿ' ਦੇ ਸੋਨੇ ਦੇ 2 ਨਿਸ਼ਾਨ ਸਾਹਿਬ ਚੜ੍ਹਾਏ ਗਏ। ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ 'ਚ ਬਰਸੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਦੀ ਹਾਜ਼ਰੀ ਵਿੱਚ ਪ੍ਰਬੰਧਕ ਸੇਵਾਦਾਰਾਂ ਵੱਲੋਂ ਹਰ ਦੇ ਸੋਨੇ ਦੇ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਕੀਤੀ ਗਈ।

ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਦੱਸਿਆ ਕਿ ਪਿਛਲੇ ਸਾਲ ਵੀ ਸੰਤ ਪਿੱਪਲ ਦਾਸ ਮਹਾਰਾਜ ਜੀ ਦੀ ਸਲਾਨਾ ਬਰਸੀ ਮੌਕੇ ਸੋਨੇ ਦੇ ਹਰ ਵਾਲੇ ਨਿਸ਼ਾਨ ਸਾਹਿਬ ਸੱਚਖੰਡ ਬੱਲਾਂ ਵਿਖੇ ਚੜਾਏ ਗਏ ਸਨ। ਉਪਰੰਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਉਨ੍ਹਾਂ ਦੇ ਜਨਮ ਅਸਥਾਨ ਸੀਰ ਗੋਵਰਧਨ ਕਾਸ਼ੀ ਕਾਸ਼ੀ ਯੂ. ਪੀ. ਵਿੱਚ ਵੀ ਸੋਨੇ ਦੇ ਹਰਿ ਦੇ ਨਿਸ਼ਾਨ ਸਾਹਿਬ ਚੜ੍ਹਾਏ ਗਏ। ਇਸ ਸਮੇਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਕਿਹਾ ਕਿ ਕਿ ਸਾਨੂੰ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਅੰਮ੍ਰਿਤ ਬਾਣੀ ਮਨ ਵਿੱਚ ਵਸਾ ਕੇ ਉਨ੍ਹਾਂ ਵੱਲੋਂ ਦਰਸਾਏ ਗਏ ਸੇਵਾ ਸਿਮਰਨ ਦੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ।

ਇਸ ਮੌਕੇ ਸੰਤ ਨਿਰੰਜਨ ਦਾਸ ਜੀ ਨੇ ਸੰਤ ਬਾਬਾ ਪਿੱਪਲ ਦਾਸ ਜੀ ਦੇ ਜੀਵਨ 'ਤ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਸਮਾਗਮ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਦੌਰਾਨ ਜਿੱਥੇ ਵੱਡੀ ਗਿਣਤੀ ਵਿੱਚ ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀ ਲਗਵਾਈ ਉਥੇ ਹੀ ਦੂਰੋਂ ਨੇੜੇਓ ਸੰਗਤਾਂ ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾ ਕੇ ਸੇਵਾ ਅਤੇ ਸਿਮਰਨ ਵਿੱਚ ਹਿੱਸਾ ਲਿਆ।


ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ Good News! ਸ਼ਹਿਰ 'ਚ ਚੱਲਣਗੀਆਂ 97 ਇਲੈਕਟ੍ਰਿਕ ਬੱਸਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਬਰਨ ਵਸੂਲੀ ਦੇ ਮਾਮਲੇ 'ਚ MLA ਰਮਨ ਅਰੋੜਾ ਨੂੰ ਮਿਲੀ ਜ਼ਮਾਨਤ
NEXT STORY