ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਪਿੰਡ ਗਾਜੀਪੁਰ ਗਰਦਲਾ ਦੇ ਨੇੜੇ ਕੌਮੀ ਮਾਰਗ 'ਤੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਕ ਜ਼ਖ਼ਮੀ ਨੂੰ ਇਲਾਜ ਲਈ ਚੰਡੀਗੜ੍ਹ 32 ਸੈਕਟਰ ਦੇ ਮੈਡੀਕਲ ਕਾਲਜ ਹਸਪਤਾਲ ਵਿਖੇ ਇਲਾਜ ਲਈ ਰੈਫਰ ਕੀਤਾ ਗਿਆ ਹੈ ਅਤੇ ਦੂਜਾ ਵਿਅਕਤੀ ਇਲਾਜ ਲਈ ਰੋਪੜ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹੈ।
ਇਹ ਵੀ ਪੜ੍ਹੋ: ਮੋਗਾ ਵਿਖੇ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, ਦੋ ਗੱਡੀਆਂ ਵੀ ਸੜ ਕੇ ਹੋਈਆਂ ਸੁਆਹ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਭਰਤਗੜ ਪੁਲਸ ਚੌਂਕੀ ਤੋਂ ਜਾਂਚ ਅਧਿਕਾਰੀ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਇਕ ਹਾਦਸਾ ਬੀਤੇ ਦਿਨ ਸਵੇਰੇ ਪਿੰਡ ਗਾਜੀਪੁਰ ਗਰਦਲੇ ਨੇੜੇ ਵਾਪਰਿਆ, ਜਿਸ ਵਿੱਚ ਹਰਿਆਣਾ ਰੋਡਵੇਜ ਦੀ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਇਕ ਬੁਲਟ ਮੋਟਰਸਾਈਕਲ ਸਵਾਰ ਸਾਬਕਾ ਫ਼ੌਜੀ ਕਮਲਜੀਤ ਸਿੰਘ (43) ਰਜਵੰਤ ਸਿੰਘ ਵਾਸੀ ਪਿੰਡ ਮੀਆਂਪੁਰ ਪੁਰਖਾਲੀ ਜ਼ਖ਼ਮੀ ਹੋ ਗਿਆ, ਜੋਕਿ ਇਸ ਸਮੇਂ ਰੂਪਨਗਰ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਜਦਕਿ ਦੂਜੇ ਹਾਦਸੇ ਵਿੱਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਸੁਖਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਡੰਗੋਲੀ ਜ਼ਿਲ੍ਹਾ ਰੂਪਨਗਰ ਜ਼ਖ਼ਮੀ ਹੋ ਗਿਆ, ਜੋਕਿ ਇਸ ਸਮੇਂ ਚੰਡੀਗੜ੍ਹ 32 ਸੈਕਟਰ ਦੇ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਹੈ। ਸੁਖਮਨਦੀਪ ਸਿੰਘ ਦਾ ਰੁੱਕਾ 32 ਸੈਕਟਰ ਤੋਂ ਭਰਤਗੜ ਪੁਲਸ ਚੌਂਕੀ ਪਹੁੰਚ ਚੁੱਕਾ ਹੈ, ਚੰਡੀਗੜ੍ਹ ਜਾ ਕੇ ਇਸ ਦੇ ਬਿਆਨ ਲਏ ਜਾਣਗੇ ਅਤੇ ਹਾਦਸੇ ਦਾ ਸਹੀ ਕਾਰਨ ਪਤਾ ਲੱਗ ਸਕੇਗਾ। ਜਦਕਿ ਕਮਲਜੀਤ ਸਿੰਘ ਸਾਬਕਾ ਫ਼ੌਜੀ ਦਾ ਪੁਲਸ ਨੂੰ ਅਜੇ ਪ੍ਰਾਪਤ ਨਹੀਂ ਹੋਇਆ ਪਰ ਪੁਲਸ ਵੱਲੋਂ ਹਾਦਸਾਗ੍ਰਸਤ ਬੁਲਟ ਮੋਟਰਸਾਈਕਲ ਅਤੇ ਹਰਿਆਣਾ ਰੋਡਵੇਜ਼ ਦੀ ਬੱਸ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਵਿਖੇ ਮੋਨਿਕਾ ਟਾਵਰ 'ਚ ਅੱਗ ਲੱਗਣ ਦੇ ਮਾਮਲੇ 'ਚ ਹੈਰਾਨ ਕਰਨ ਵਾਲਾ ਹੋਇਆ ਖ਼ੁਲਾਸਾ
NEXT STORY