ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ ਪੁਲਸ ਨੇ ਔਰਤ ਸਣੇ ਦੋ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 109 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਦਰਜ ਕੇਸ ਮੁਤਾਬਿਕ ਏ ਐਸ ਆਈ ਮਹਿੰਦਰ ਪਾਲ ਪੁਲਸ ਪਾਰਟੀ ਦੇ ਨਾਲ ਦੇਣੋਵਾਲ ਖੁਰਦ ਵਿਖੇ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਜਸਪ੍ਰੀਤ ਕੌਰ ਪੁੱਤਰੀ ਰੋਸ਼ਨ ਲਾਲ ਵਾਸੀ ਦੇਣੋਵਾਲ ਖੁਰਦ ਨੂੰ ਕਾਬੂ ਕਰਕੇ ਉਸ ਪਾਸੋਂ 60 ਨਸ਼ੇ ਦੀਆਂ ਗੋਲ਼ੀਆਂ ਬਰਾਮਦ ਕੀਤੀਆਂ।
ਦੂਜੇ ਕੇਸ ਮੁਤਾਬਕ ਏ. ਐੱਸ. ਆਈ. ਕੋਸ਼ਲ ਚੰਦਰ ਪੁਲਸ ਪਾਰਟੀ ਦੇ ਨਾਲ ਸ਼ਾਹਪੁਰ ਕੋਲ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਹਰਜੱਸ ਪੁੱਤਰ ਮੋਹਨ ਲਾਲ ਵਾਸੀ ਖਾਨਪੁਰ ਨੂੰ ਕਾਬੂ ਕਰਕੇ ਉਸ ਪਾਸੋਂ 40 ਨਸ਼ੇ ਦੀਆਂ ਗੋਲ਼ੀਆਂ ਬਰਾਮਦ ਕੀਤੀਆਂ। ਇਸ ਸਬੰਧੀ ਦੋਹਾਂ ਖ਼ਿਲਾਫ਼ 22, 61, 85 ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਦੋਸਤ ਨਾਲ ਖੜ੍ਹੇ ਨੌਜਵਾਨ 'ਤੇ ਚਲਾ 'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਸ਼ਵ ਜਲ ਦਿਵਸ ਮੌਕੇ ਸੰਤ ਸੀਚੇਵਾਲ ਵੱਲੋਂ ਪਾਣੀਆਂ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਦਾ ਸੱਦਾ
NEXT STORY