ਸੁਲਤਾਨਪੁਰ ਲੋਧੀ (ਸੋਢੀ, ਧੀਰ)-ਐੱਸ. ਐੱਸ. ਪੀ. ਗੌਰਵ ਤੂਰਾ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਹਰਿੰਦਰ ਸਿੰਘ ਪੁਲਸ ਕਪਤਾਨ ਤਫ਼ਤੀਸ਼ ਕਪੂਰਥਲਾ ਦੀਆਂ ਹਦਾਇਤਾਂ ’ਤੇ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 2 ਮੁਲਜ਼ਮ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ 6 ਮੋਟਰਸਾਈਕਲ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: Punjab: ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਪ੍ਰਵਾਸੀ ਮਜ਼ਦੂਰ ਦਾ ਕਤਲ! ਫ਼ੈਲੀ ਦਹਿਸ਼ਤ
ਏ. ਐੱਸ. ਆਈ. ਜੋਗਿੰਦਰ ਸਿੰਘ ਨੂੰ ਦਲਬੀਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਵਾਟਾਂਵਾਲੀ ਥਾਣਾ ਕਬੀਰਪੁਰ ਨੇ ਸ਼ਿਕਾਇਤ ਕੀਤੀ ਸੀ, ਉਹ ਆਪਣੇ ਮੋਟਰਸਾਈਕਲ ’ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਮੱਥਾ ਟੇਕਨ ਵਾਸਤੇ ਆਇਆ ਸੀ। ਉਹ ਆਪਣਾ ਮੋਟਰਸਾਈਕਲ ਗੁਰਦੁਆਰਾ ਸਾਹਿਬ ਸਾਹਮਣੇ ਕੰਪਲੈਕਸ ਵਿਚ ਖੜ੍ਹਾ ਕਰਕੇ ਅੰਦਰ ਚਲਾ ਗਿਆ, ਜਦੋਂ ਵਾਪਸ ਆਇਆ ਤਾਂ ਵੇਖਿਆ ਕਿ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਪੁਲਸ ਨੇ ਮੁਲਜ਼ਮ ਪਰਮਿੰਦਰਜੀਤ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਅਬਾਦਾਨ ਥਾਣਾ ਲਾਬੜਾ ਜ਼ਿਲਾ ਜਲੰਧਰ ਦਿਹਾਤੀ ਨੂੰ ਕਾਬੂ ਕਰ ਲਿਆ। ਮੁਲਜ਼ਮ ਕੋਲੋਂ ਮੋਟਰਸਾਈਕਲ ਬਰਾਮਦ ਕਰ ਕੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਕੇਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ, PSPCL ਦੇ ਵਰਕਰਾਂ ਨੇ...
ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਰਮਿੰਦਰਜੀਤ ਕੁਮਾਰ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ। ਦੌਰਾਨੇ ਪੁਲਸ ਰਿਮਾਂਡ ਇਸ ਮੁਕੱਦਮਾ ਵਿਚ ਜੀਤਾ ਉਰਫ ਬਾਬਾ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਨਵਾ ਪਿੰਡ ਭੱਠੇ, ਥਾਣਾ ਕੋਤਵਾਲੀ ਕਪੂਰਥਲਾ ਨੂੰ ਗ੍ਰਿਫਤਾਰ ਕਰਕੇ ਇਹਨਾ ਪਾਸੋ ਕੁੱਲ 6 ਮੋਟਰਸਾਈਕਲ ਬਰਾਮਦ ਕੀਤੇ। ਇਨ੍ਹਾਂ ਨਿਸ਼ਾਨਦੇਹੀ ’ਤੇ ਜਿਊਣਾ ਪੁੱਤਰ ਗੁਰਨਾਮ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਜ਼ਿਲਾ ਕਪੂਰਥਲਾ ਦੇ ਘਰੋ 1 ਮੋਟਰਸਾਈਕਲ ਪਲਟੀਨਾ ਬਰਾਮਦ ਕੀਤਾ ਗਿਆ। ਇਸ ਗਿਰੋਹ ਦਾ ਸਾਥੀ ਜਿਊਣਾ ਦੀ ਗ੍ਰਿਫ਼ਤਾਰੀ ਬਾਕੀ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਪਰਮਿੰਦਰਜੀਤ ਕੁਮਾਰ ਪਾਸੋ 1 ਬੁਲਟ ਮੋਟਰਸਾਇਕਲ ਅਤੇ 1 ਸਪਲੈਂਡਰ ਮੋਟਰਸਾਇਕਲ ਬਿਨਾਂ ਨੰਬਰੀ ਬਰਾਮਦ ਕੀਤਾ ਗਿਆ। ਦੋਸ਼ੀਆਨ ਕੋਲੋਂ ਹੁਣ ਤੱਕ ਕੱਲ 6 ਮੋਟਰਸਾਈਕਲ ਬਰਾਮਦ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚ 4 ਸਪਲੈਂਡਰ, 1 ਬੁਲੇਟ, 1 ਪਲਟੀਨਾ ਮੋਟਰਸਾਈਕਲ ਹਨ। ਉਨ੍ਹਾਂ ਹੋਰ ਦੱਸਿਆ ਕਿ ਮੁਲਜ਼ਮ ਜੀਤਾ ’ਤੇ ਪਹਿਲਾਂ ਵੀ ਕੇਸ ਦਰਜ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਟਿਊਸ਼ਨ ਤੋਂ ਘਰ ਆਉਂਦਿਆਂ ਮੁੰਡੇ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab: ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਪ੍ਰਵਾਸੀ ਮਜ਼ਦੂਰ ਦਾ ਕਤਲ! ਫ਼ੈਲੀ ਦਹਿਸ਼ਤ
NEXT STORY