ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਮਿਰਜ਼ਾਪੁਰ ਧੂਤ ਖੁਰਦ ਲਿੰਕ ਸੜਕ 'ਤੇ 2 ਵਿਅਕਤੀਆ ਨੂੰ ਨਸ਼ੇ ਵਾਲੀਆਂ 75 ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਸੰਜੀਵ ਕੁਮਾਰ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ
ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਦਿਲਪ੍ਰੀਤ ਸਿੰਘ ਪੁੱਤਰ ਰੂਪ ਲਾਲ ਅਤੇ ਸੰਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮਿਰਜ਼ਾਪੁਰ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਣੇ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮਾਂ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜਮਾਂ ਕੋਲੋਂ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।
ਇਹ ਵੀ ਪੜ੍ਹੋ: ਸ਼ਹੀਦ ਸਰਬਜੀਤ ਸਿੰਘ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਈ ਪਤਨੀ, ਜਨਵਰੀ ਮਹੀਨੇ ਹੋਇਆ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਦਿਹਾਤੀ ਪੁਲਸ ਦਾ ਵੱਡਾ ਐਕਸ਼ਨ: ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 5 ਮੁਲਜ਼ਮ ਗ੍ਰਿਫ਼ਤਾਰ
NEXT STORY