ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ 2 ਵਿਅਕਤੀਆਂ ਨੂੰ 14 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਨਵਾਂਸ਼ਹਿਰ ਦੇ ਐੱਸ. ਐੱਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਬਲਵੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਲੰਗੜੋਆ ਹੁੰਦੇ ਹੋਏ ਜੇਠੂ ਮਜਾਰਾ ਵੱਲ ਜਾ ਰਹੀ ਸੀ ਕਿ ਰਸਤੇ ਵਿਚ ਜੇਠੂ ਮਜਾਰਾ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੇ ਹੱਥ ਵਿਚ ਫੜੇ ਪਾਰਦਰਸ਼ੀ ਲਿਫ਼ਾਫ਼ੇ ਨੂੰ ਸੜਕ ਕਿਨਾਰੇ ਘਾਹ ਵਿਚ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰੋਹਿਤ ਪੁੱਤਰ ਕੁਲਵੰਤ ਵਾਸੀ ਪਿੰਡ ਉੜਾਪੜ ਥਾਣਾ ਔੜ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਬਲਾਚੌਰ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਭੂਸ਼ਣ ਲਾਲ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਘਮੌਰ ਸਾਈਡ ਨੂੰ ਜਾਂਦੇ ਹੋਏ ਰਿਜ਼ੋਰਟ ਸਿਆਣਾ ਨੇੜੇ ਪਹੁੰਚੀ ਤਾਂ ਘਮੌਰ ਸਾਈਡ ਤੋਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸ ਨੇ ਡਰ ਕੇ ਘਾਹ ਵਿਚ ਪਾਰਦਰਸ਼ੀ ਲਿਫ਼ਾਫ਼ਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਉਰਫ਼ ਗੋਪੀ ਪੁੱਤਰ ਮੋਹਨ ਲਾਲ ਵਾਸੀ ਮੌਲਾ ਬਹਾਦਰਪੁਰ ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ! ਹੋਈ ਸਖ਼ਤ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਮੀਨੀ ਝਗੜੇ ਸਬੰਧੀ ਫਾਇਰਿੰਗ ਕਰਨ 'ਤੇ ਤਿੰਨ ਵਿਰੁੱਧ ਕੇਸ ਦਰਜ
NEXT STORY