ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 2 ਵਿਅਕਤੀਆਂ ਨੂੰ 2 ਗ੍ਰਾਮ ਹੈਰੋਇਨ ਅਤੇ ਨਸ਼ਿਆਂ ਵਜੋਂ ਵਰਤੀਆਂ ਜਾਂਦੀਆਂ 20 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਥਾਣਾ ਸਿਟੀ ਨਵਾਂਸ਼ਹਿਰ 'ਚ ਤਾਇਨਾਤ ਐੱਸ. ਆਈ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਥਾਣਾ ਸਿਟੀ ਨਵਾਂਸ਼ਹਿਰ ਤੋਂ ਰੇਲਵੇ ਕਰਾਸਿੰਗ ਬੰਗਾ ਰੋਡ ਰਾਹੀਂ ਫੋਕਲ ਪੁਆਇੰਟ ਵੱਲ ਨੂੰ ਜਾ ਰਹੀ ਸੀ ਕਿ ਸਾਹਮਣੇ ਵਾਲੇ ਪਾਸਿਓਂ ਇਕ ਵਿਅਕਤੀ ਨੂੰ ਆਉਂਦਾ ਵੇਖਿਆ ਤਾਂ ਉਹ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ 'ਚ ਫੜਿਆ ਪਾਰਦਰਸ਼ੀ ਭਾਰੀ ਲਿਫ਼ਾਫ਼ਾ ਕੱਢ ਕੇ ਘਾਹ 'ਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਐੱਸ. ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
ਇਕ ਹੋਰ ਮਾਮਲੇ 'ਚ ਥਾਣਾ ਬਹਿਰਾਮ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ਿਆਂ ਵਜੋਂ ਵਰਤੀਆਂ ਜਾਂਦੀਆਂ 20 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਪੁਲਸ ਦੇ ਤਫ਼ਤੀਸ਼ੀ ਅਫ਼ਸਰ ਐੱਸ. ਆਈ. ਸ਼ਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਕੰਗਰੋੜ ਦੀ ਬਈ ਪੁਲੀ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਨੂੰ ਆਉਂਦਿਆਂ ਵੇਖਿਆ, ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੀ ਜੇਬ 'ਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਘਾਹ 'ਚ ਸੁੱਟ ਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਨਸ਼ਿਆਂ ਵਜੋਂ ਵਰਤੀਆਂ ਜਾਂਦੀਆਂ 20 ਨਸ਼ੀਲੀਆਂ ਗੋਲ਼ੀਆਂ, ਜੋਕਿ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਸਨ, ਬਰਾਮਦ ਹੋਈਆਂ। ਐੱਸ. ਆਈ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਭਰੋ ਮਜਾਰਾ ਥਾਣਾ ਬਹਿਰਾਮ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ ''ਚ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਟ੍ਰੇਲੀਆ ਭੇਜਣ ਦੇ ਬਹਾਨੇ 11 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
NEXT STORY