ਗੜ੍ਹਦੀਵਾਲਾ (ਮੁਨਿੰਦਰ)- ਕਸਬੇ ਦੇ ਨਜ਼ਦੀਕੀ ਪਿੰਡ ਬਾਹਗਾ ਅਤੇ ਗੋਂਦਪੁਰ ਵਿਖੇ ਵਾਪਰੇ 2 ਵੱਖ-ਵੱਖ ਹਾਦਸਿਆਂ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਗੜ੍ਹਦੀਵਾਲਾ ਦੇ ਨਜ਼ਦੀਕ ਪਿੰਡ ਬਾਹਗਾ ਵਿਖੇ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਜਦੋਂ ਟਿੱਪਰ ਨੂੰ ਜੈਕ ਲਗਾ ਕੇ ਉੱਪਰ ਚੁੱਕਿਆ ਗਿਆ ਤਾਂ ਉੱਪਰੋਂ ਦੀ ਜਾ ਰਹੀ ਬਿਜਲੀ ਦੀ ਤਾਰ ਨਾਲ ਟਿੱਪਰ ਟਕਰਾ ਗਿਆ, ਜਿਸ ਨਾਲ ਟਿੱਪਰ ਵਿੱਚ ਕਰੰਟ ਆਉਣ ਨਾਲ ਉਂਕਾਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਨਿਵਾਸੀ ਪਿੰਡ ਖੰਡਿਆਲਾ ਸੈਣੀਆਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ: ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ
ਦੂਜੇ ਹਾਦਸੇ ਵਿਚ ਗੜ੍ਹਦੀਵਾਲਾ-ਹੁਸ਼ਿਆਰਪੁਰ ਮੇਨ 'ਰੋਡ 'ਤੇ ਸਥਿਤ ਪਿੰਡ ਗੋਂਦਪੁਰ ਵਿਖੇ ਇਕ ਪ੍ਰਵਾਸੀ ਮਜ਼ਦੂਰ ਦੀ ਟਰੈਕਟਰ-ਟਰੈਲੀ ਤੋਂ ਡਿੱਗ ਕੇ ਮੌਤ ਹੋ ਗਈ। ਇਨ੍ਹਾਂ ਹਾਦਸਿਆਂ ਦੀ ਸੂਚਨਾ ਮਿਲਦੇ ਹੀ ਬਾਬਾ ਦੀਪ ਸਿੰਘ ਸੇਵਾ ਦਲ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਮੌਕੇ 'ਤੇ ਪਹੁੰਚ ਕੇ ਉਕਤ ਦੋਵੇਂ ਵਿਅਕਤੀਆਂ ਨੂੰ ਸੰਸਥਾ ਦੀ ਐਂਬੂਲੈਂਸ ਵਿਚ ਪਾ ਕੇ ਸਿਵਲ ਹਸਪਤਾਲ ਦਸੂਆ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵੇਂ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ
NEXT STORY