ਜਾਡਲਾ (ਔਜਲਾ)- ਨਵਾਂਸ਼ਹਿਰ-ਚੰਡੀਗੜ੍ਹ ਸੜਕ ਪਿੰਡ ਬੀਰੋਵਾਲ ਵਿਖੇ ਇਕ ਵਿਅਕਤੀ ਨੂੰ ਟਰੱਕ ਚਾਲਕ ਵੱਲੋਂ ਦਰੜ ਦਿੱਤਾ ਗਿਆ। ਦੀਦਾਰ ਸਿੰਘ (60) ਪੁੱਤਰ ਗੁਰਮੇਲ ਸਿੰਘ ਵਾਸੀ ਜੇਠੂ ਮਜਾਰਾ ਜਦੋਂ ਉਕਤ ਸਥਾਨ ਤੋਂ ਸੜਕ ਪਾਰ ਕਰਨ ਲੱਗਾ ਤਾਂ ਉਨ੍ਹਾਂ ਨੂੰ ਬਲਾਚੌਰ ਸਾਈਡ ਤੋਂ ਆ ਰਹੇ ਇਕ ਟਰੱਕ ਨੇ ਫੇਟ ਮਾਰ ਦਿੱਤੀ ਫੇਟ ਵੱਜਣ ਨਾਲ ਦੀਦਾਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਬਲਾਚੋਰ ਪੁਲਸ ਵੱਲੋਂ ਟਰੱਕ ਚਾਲਕ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
ਇਸੇ ਤਰ੍ਹਾਂ ਦੂਜਾ ਹਾਦਸਾ ਪਿੰਡ ਨਾਈ ਮਜਾਰਾ ਵਿਖੇ ਨੈਸ਼ਨਲ ਹਾਈਵੇਅ 'ਤੇ ਵਾਪਰਿਆ। ਸਥਾਨਕ ਲੋਕਾਂ ਦੀ ਜਾਣਕਾਰੀ ਮੁਤਾਬਕ ਜਸ਼ਨ ਵਾਸੀ ਟੌਂਸਾ ਆਪਣੇ ਦੋ ਦੋਸਤਾਂ ਨਾਲ ਮੋਟਰਸਾਈਕਲ 'ਤੇ ਨਵਾਂਸ਼ਹਿਰ ਜਾ ਰਿਹਾ ਸੀ, ਜਦੋਂ ਉਹ ਉਕਤ ਸਥਾਨ 'ਤੇ ਆਏ ਤਾਂ ਉਨ੍ਹਾਂ ਦੀ ਇਕ ਟਿੱਪਰ ਨਾਲ ਟੱਕਰ ਹੋ ਗਈ। ਲੋਕਾਂ ਨੇ ਦੱਸਿਆ ਕਿ ਟਿੱਪਰ ਚਾਲਕ ਦੇ ਅੱਗੇ ਕੋਈ ਚੀਜ਼ ਆ ਗਈ, ਜਿਸ ਨੇ ਬਚਾ ਲਈ ਬਰੇਕ ਮਾਰ ਦਿੱਤੀ ਬਰੇਕ ਲੱਗਣ ਨਾਲ ਉਸ ਦੇ ਪਿੱਛੇ ਆ ਰਹੇ ਜਸ਼ਨ (30) ਤੇ ਉਸ ਦੇ ਦੋਸਤਾਂ ਦੀ ਟੱਕਰ ਹੋ ਗਈ। ਲੋਕਾਂ ਨੇ ਦੱਸਿਆ ਕਿ ਜਸ਼ਨ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸ ਦੇ ਦੋਸਤ ਜੋ ਉਸ ਦੇ ਪਿੱਛੇ ਬੈਠੇ ਸਨ, ਗੰਭੀਰ ਜ਼ਖ਼ਮੀ ਹੋ ਗਏ। ਟਿੱਪਰ ਚਾਲਕ ਮੌਕੇ 'ਤੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ: MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ: RTI ਐਕਟੀਵਿਸਟ ਕਰਨਪ੍ਰੀਤ ਸਿੰਘ 'ਤੇ FIR ਦਰਜ, ਕਥਿਤ ਪੱਤਰਕਾਰ ਦੀ ਸ਼ਮੂਲੀਅਤ ਆਈ ਸਾਹਮਣੇ
NEXT STORY