ਤਲਵਾੜਾ (ਜੋਸ਼ੀ)- ਤਲਵਾੜਾ ਪੁਲਸ ਵੱਲੋਂ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ ’ਤੇ ਵੱਖ-ਵੱਖ ਕੇਸ ਦਰਜ ਕੀਤੇ ਹਨ। ਐੱਸ. ਐੱਚ. ਓ. ਸਤਪਾਲ ਸਿੰਘ ਨੇ ਦੱਸਿਆ ਹੈ ਕਿ ਐੱਸ. ਆਈ. ਬਲਵੀਰ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਚੈਕਿੰਗ ਨੂੰ ਜਾ ਰਹੇ ਸੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਨਦੀਪ ਨਾਂਗਲੂ ਪੁੱਤਰ ਬਲਬੀਰ ਸਿੰਘ ਨਾਂਗਲੂ ਵਾਸੀ ਪਿੰਡ ਭੰਬੋਤਾੜ ਜੋ ਨਸ਼ਾ ਕਰਨ ਦਾ ਆਦੀ ਹੈ ਅਤੇ ਇਲਾਕੇ ਦੇ ਹੋਰ ਨੌਜਵਾਨਾਂ ਨੂੰ ਨਸ਼ੇ ਦੀ ਮਾੜੀ ਲੱਤ ਲਗਾ ਰਿਹਾ ਹੈ।
ਐੱਸ. ਆਈ. ਬਲਵੀਰ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਨੌਜਵਾਨ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਣ ’ਤੇ ਉਸ ਨੇ ਆਪਣਾ ਨਾਮ ਅਮਨਦੀਪ ਨਾਂਗਲੂ ਪੁੱਤਰ ਬਲਬੀਰ ਸਿੰਘ ਨਾਂਗਲੂ ਵਾਸੀ ਪਿੰਡ ਭੰਬੋਤਾੜ ਦੱਸਿਆ, ਜਿਸ ’ਤੇ ਅਮਨਦੀਪ ਨਾਂਗਲੂ ਦਾ ਸਿਵਲ ਹਸਪਤਾਲ ਦਸੂਹਾ ਤੋਂ ਡੋਪ ਟੈਸਟ ਕਰਾਉਣ ’ਤੇ ਰਿਪੋਰਟ ਪਾਜੇਟਿਵ ਆਉਣ ’ਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
ਐੱਸ. ਐੱਚ. ਓ. ਸਤਪਾਲ ਸਿੰਘ ਨੇ ਦੱਸਿਆ ਦੂਜੇ ਚੈਕਿੰਗ ਅਭਿਆਨ ਤਹਿਤ ਏ. ਐੱਸ. ਆਈ. ਜੱਗਾ ਰਾਮ ਨੇ ਸਾਥੀ ਕਰਮਚਾਰੀਆਂ ਦੇ ਨਾਲ ਗੁਰਵਿੰਦਰ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਪੱਤੀ ਵਾਲਾ ਘੋਲੀ ਆਕਲਾ ਥਾਣਾ ਬਾਗਾ ਪੁਰਾਣਾ ਜ਼ਿਲ੍ਹਾ ਮੋਗਾ ਹਾਲ ਵਾਸੀ ਸੰਸਾਰਪੁਰ ਟੈਰਸ ਹਿਮਾਚਲ ਨੂੰ ਕਾਬੂ ਕਰਕੇ ਉਸ ਦਾ ਸਿਵਲ ਹਸਪਤਾਲ ਦਸੂਹਾ ਵਿਖੇ ਡੋਪ ਟੈਸਟ ਕਰਵਾਇਆ ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ ਤਾਇਨਾਤ, ਹੁਣ ਹੋਵੇਗੀ ਸਖ਼ਤ ਕਾਰਵਾਈ
NEXT STORY