ਜਲੰਧਰ (ਸ. ਹ.)–ਸੋਢਲ ਰੋਡ ਤੋਂ ਠੇਕੇਦਾਰ ਦੀ ਸਟਾਰਟ ਖੜ੍ਹੀ ਸਵਿੱਫਟ ਡਿਜ਼ਾਇਰ ਕਾਰ ਚੋਰੀ ਕਰਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨਾਂ ਨੂੰ ਥਾਣਾ ਨੰਬਰ 8 ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਵਾਂ ਨੌਜਵਾਨਾਂ ਦੀ ਉਮਰ 20 ਅਤੇ 21 ਸਾਲ ਹੈ। ਮੁਲਜ਼ਮ ਜਲੰਧਰ 'ਚ ਵਾਰਦਾਤ ਕਰਨ ਲਈ ਹੀ ਆਏ ਸਨ।
ਇਹ ਵੀ ਪੜ੍ਹੋ: ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ
ਥਾਣਾ ਨੰਬਰ 8 ਦੇ ਇੰਚਾਰਜ ਸਾਹਿਲ ਚੌਧਰੀ ਨੇ ਦੱਸਿਆ ਕਿ 19 ਜੂਨ ਨੂੰ ਠੇਕੇਦਾਰ ਵਿਪਨ ਕੁਮਾਰ ਪੁੱਤਰ ਰਮੇਸ਼ ਨਿਵਾਸੀ ਪ੍ਰੀਤ ਨਗਰ ਸੋਢਲ ਰੋਡ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਆਪਣਾ ਟੈਂਪੂ ਅਤੇ ਕਾਰ ਘਰ ਦੀ ਦੂਰੀ 'ਤੇ ਖੜ੍ਹੀ ਕੀਤੀ ਸੀ। ਸ਼ਾਮ ਸਮੇਂ ਹਰ ਰੋਜ਼ ਵਾਂਗ ਉਸ ਨੇ ਦੋਵੇਂ ਗੱਡੀਆਂ ਘਰ ਦੇ ਬਾਹਰ ਖੜ੍ਹੀਆਂ ਕਰਨ ਲਈ ਟੈਂਪੂ ਅਤੇ ਕਾਰ ਸਟਾਰਟ ਕਰਕੇ ਟੈਂਪੂ ਦੇ ਘਰ ਬਾਹਰ ਖੜ੍ਹਾ ਕਰਨ ਗਿਆ ਸੀ। ਟੈਂਪੂ ਖੜ੍ਹਾ ਕਰਕੇ ਉਹ ਕਾਰ ਲੈਣ ਲਈ ਵਾਪਸ ਆਇਆ ਤਾਂ ਉਹ ਗਾਇਬ ਸੀ।
ਇਸ ਸਬੰਧੀ ਪੁਲਸ ਨੂੰ ਸੂਚਨਾ ਮਿਲਦੇ ਹੀ ਥਾਣਾ ਨੰਬਰ 8 ਦੀ ਪੁਲਸ ਨੇ ਵਿਪਨ ਦੇ ਬਿਆਨਾਂ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਸੀ. ਸੀ. ਟੀ. ਵੀ. ਕੈਮਰੇ ਛਾਣ ਕੇ ਮੁਲਜ਼ਮਾਂ ਦੀ ਪਛਾਣ ਕਰ ਲਈ ਅਤੇ ਫਿਰ ਮਲਟੀਪਲ ਸੋਰਸਿਜ਼ ਦੀ ਮਦਦ ਨਾਲ ਮੁਲਜ਼ਮਾਂ ਦਾ ਟ੍ਰੈਪ ਲਾ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਹੋਈ ਕਾਰ ਵੀ ਬਰਾਮਦ ਕਰ ਲਈ। ਮੁਲਜ਼ਮਾਂ ਦੀ ਪਛਾਣ ਗੁਰਜੰਟ ਸਿੰਘ (21) ਪੁੱਤਰ ਸੁਭੇਗ ਸਿੰਘ ਅਤੇ ਵਰੁਣਦੀਪ ਸਿੰਘ (20) ਪੁੱਤਰ ਦਰਸ਼ਨ ਸਿੰਘ ਦੋਵੇਂ ਨਿਵਾਸੀ ਪਿੰਡ ਭੁੱਲਰ ਅੰਮ੍ਰਿਤਸਰ ਦੇ ਰੂਪ ਵਿਚ ਹੋਈ ਹੈ। ਮੁਲਜ਼ਮਾਂ ਨੂੰ ਪੁਲਸ ਨੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀ ਪੁਰਾਣੀ ਕ੍ਰਿਮੀਨਲ ਹਿਸਟਰੀ ਵੀ ਕਢਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ! ਦੁਕਾਨਦਾਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਗੌੜੇ ਸਣੇ ਵੱਖ-ਵੱਖ ਮਾਮਲਿਆਂ 'ਚ 5 ਮੁਲਜ਼ਮ ਗ੍ਰਿਫ਼ਤਾਰ
NEXT STORY