ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਕੁੱਲ੍ਹ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਨਵਾਂਸ਼ਹਿਰ ਸਿਟੀ ਥਾਣੇ 'ਚ ਤਾਇਨਾਤ ਏ. ਐੱਸ. ਆਈ. ਰਵੀ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਟੀਮ ਗਸ਼ਤ ਕਰ ਰਹੀ ਸੀ ਤਾਂ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਭਾਲ 'ਚ ਤਾਂ ਉਹ ਬੇਗਮਪੁਰ ਗੇਟ ਤੋਂ ਸਲੋਹ ਪਿੰਡ ਵੱਲ ਜਾ ਰਹੇ ਸਨ। ਸੜਕ ਦੇ ਕਿਨਾਰੇ ਉਨ੍ਹਾਂ ਨੂੰ ਇਕ ਨੌਜਵਾਨ ਵਿਖਾਈ ਦਿੱਤਾ, ਜੋ ਪੁਲਸ ਨੂੰ ਵੇਖ ਕੇ ਘਬਰਾ ਗਿਆ। ਉਸ ਨੇ ਆਪਣੇ ਹੱਥ 'ਚ ਫੜਿਆ ਇਕ ਭਾਰੀ ਪੈਕੇਟ ਸੜਕ ਦੇ ਕੱਚੇ ਕਿਨਾਰੇ ਵੱਲ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਸੁੱਟੇ ਗਏ ਪੈਕੇਟ ਦੀ ਤਲਾਸ਼ੀ ਲੈਣ 'ਤੇ ਉਸ ਵਿੱਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਮਨ ਪੁੱਤਰ ਵਿਸ਼ਨੂੰ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਭੈਣ ਨੇ ਕੀਤੇ ਵੱਡੇ ਖ਼ੁਲਾਸੇ
ਇਕ ਹੋਰ ਘਟਨਾ 'ਚ ਨਵਾਂਸ਼ਹਿਰ ਸਦਰ ਪੁਲਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਐੱਸ. ਐੱਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਸੰਜੀਵ ਕੁਮਾਰ ਦੀ ਅਗਵਾਈ 'ਚ ਪੁਲਸ ਟੀਮ ਪਿੰਡ ਸਨਾਵਾ 'ਚ ਸ਼ਮਸ਼ਾਨਘਾਟ ਨੇੜੇ ਮੌਜੂਦ ਸੀ, ਜਦੋਂ ਉਨ੍ਹਾਂ ਨੂੰ ਇਕ ਔਰਤ ਮਿਲੀ। ਪੁਲਸ ਨੂੰ ਵੇਖ ਕੇ ਉਹ ਘਬਰਾ ਗਈ, ਉਸ ਨੇ ਆਪਣੇ ਕੋਲ ਫੜਿਆ ਇਕ ਭਾਰੀ ਪੈਕੇਟ ਸੁੱਟ ਦਿੱਤਾ ਅਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕੀਤੀ। ਇਕ ਮਹਿਲਾ ਪੁਲਸ ਅਧਿਕਾਰੀ ਨੇ ਉਸਨੂੰ ਰੋਕ ਲਿਆ ਅਤੇ ਜਾਂਚ ਕਰਨ 'ਤੇ ਸੁੱਟੇ ਗਏ ਪੈਕੇਟ ਵਿੱਚੋਂ 2 ਗ੍ਰਾਮ ਹੈਰੋਇਨ ਮਿਲੀ।
ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਕੁਲਵਿੰਦਰ ਉਰਫ਼ ''ਕਾਕੀ'' ਪਤਨੀ ਦੇਬੂ ਵਾਸੀ ਲੰਗੜੋਆ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਪਰੋਕਤ ਦੋਵਾਂ ਘਟਨਾਵਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਰੁੱਧ ਸਬੰਧਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
NEXT STORY