ਨਵਾਂਸ਼ਹਿਰ (ਤ੍ਰਿਪਾਠੀ)- 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਨੂੰ ਲੈ ਕੇ ਬੰਗਾ ਸਥਿਤ ਹਸਪਤਾਲ ਵਿੱਚ ਗੋਲ਼ੀਬਾਰੀ ਕਰਨ ਵਾਲੇ ਦੋ ਸ਼ੱਕੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਅਪਰਾਧ 'ਚ ਵਰਤੇ ਗਏ ਦੋ ਪਿਸਤੌਲ, 7 ਜ਼ਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਨਵਾਂਸ਼ਹਿਰ ਵਿੱਚ ਇਕ ਪ੍ਰੈੱਸ ਕਾਨਫ਼ਰੰਸ ਵਿੱਚ ਬੋਲਦਿਆਂ, ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ 9 ਮਾਰਚ ਨੂੰ ਬੰਗਾ ਦੇ ਮੁਕੰਦਪੁਰ ਰੋਡ 'ਤੇ ਮਹਿੰਦਰਾ ਹਸਪਤਾਲ ਦੇ ਬਾਹਰ ਬਾਈਕ 'ਤੇ ਸਵਾਰ ਦੋ ਨੌਜਵਾਨਾਂ ਨੇ ਦੋ ਗੋਲ਼ੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਸਪਤਾਲ ਦੇ ਮਾਲਕ, ਡਾਕਟਰ ਓਂਕਾਰ ਸਿੰਘ, ਪੁੱਤਰ ਚਰਨ ਸਿੰਘ ਵਾਸੀ ਮੁਕੰਦਪੁਰ ਰੋਡ ਨੇੜੇ ਪੂਨੀਆ ਫਾਟਕ ਨੂੰ 3 ਮਾਰਚ ਨੂੰ ਇਕ ਵਿਦੇਸ਼ੀ ਮੋਬਾਇਲ ਨੰਬਰ ਤੋਂ ਕੁੱਕੜ ਮਜ਼ਾਰਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਉਰਫ਼ ਕੰਨੂ ਜੋਕਿ ਅਮਰੀਕਾ ਵਿੱਚ ਰਹਿੰਦਾ ਹੈ, ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਅਤੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ
ਜਿਸ 'ਤੇ ਡਾ. ਓਂਕਾਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਪੁਲਸ ਨੇ ਮਾਮਲਾ ਦਰਜ ਕੀਤਾ। ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਡਾ. ਓਂਕਾਰ ਨੂੰ ਜਸਪ੍ਰੀਤ ਸਿੰਘ ਉਰਫ਼ ਕੰਨੂ ਵੱਲੋਂ ਫਿਰੌਤੀ ਦੀ ਮੰਗ ਨੂੰ ਦੁਹਰਾਉਂਦੇ ਹੋਏ ਇਕ ਹੋਰ ਫੋਨ ਆਇਆ। ਐੱਸ. ਐੱਸ. ਪੀ. ਨੇ ਦੱਸਿਆ ਕਿ 9 ਮਾਰਚ ਨੂੰ ਜਸਪ੍ਰੀਤ ਸਿੰਘ ਉਰਫ਼ ਕੰਨੂ ਵੱਲੋਂ ਭੇਜੇ ਗਏ ਮੋਟਰਸਾਈਕਲ 'ਤੇ ਦੋ ਅਣਪਛਾਤੇ ਨੌਜਵਾਨਾਂ ਨੇ ਸਵੇਰੇ ਸਾਢੇ 6 ਵਜੇ ਦੇ ਕਰੀਬ ਮਹਿੰਦਰਾ ਹਸਪਤਾਲ ਦੇ ਬਾਹਰ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ, ਤਕਨੀਕੀ ਆਉਟਪੁੱਟ ਅਤੇ ਮਨੁੱਖੀ ਸਰੋਤਾਂ ਦੀ ਵਰਤੋਂ ਕਰਦੇ ਹੋਏ, ਮਾਮਲੇ ਦਾ ਪਤਾ ਲਗਾਇਆ ਅਤੇ ਉਨ੍ਹਾਂ ਨੇ ਮੁੱਖ ਸ਼ੂਟਰਾਂ, ਸਾਵਨ ਪੁੱਤਰ ਕੁਲਵੀਰ, ਵਾਸੀ ਸਾਹਰੀ, ਥਾਣਾ ਮੇਹਟੀਆਣਾ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਤੁਸ਼ਾਰ ਸਰੀਨ ਪੁੱਤਰ ਦਿਨੇਸ਼ ਸਰੀਨ, ਵਾਸੀ ਕੀਰਤ ਨਗਰ, ਰਹੀਮਪੁਰ ਮੰਡੀ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਅਪਰਾਧ ਵਿੱਚ ਵਰਤਿਆ ਗਿਆ 30 ਬੋਰ ਦਾ ਚੀਨੀ ਪਿਸਤੌਲ, ਪੰਜ ਜ਼ਿੰਦਾ ਕਾਰਤੂਸ, ਇੱਕ 32 ਬੋਰ ਦਾ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਵਿਦੇਸ਼ 'ਚ ਰਹਿੰਦੇ ਜਸਪ੍ਰੀਤ ਸਿੰਘ ਕੰਨੂ ਦੇ ਆਏ ਸਨ ਸੰਪਰਕ 'ਚ
ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਗੋਲ਼ੀਬਾਰੀ ਦੀ ਘਟਨਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਿਦੇਸ਼ ਵਿੱਚ ਰਹਿੰਦੇ ਜਸਪ੍ਰੀਤ ਸਿੰਘ ਉਰਫ਼ ਕੰਨੂ ਦੇ ਸੰਪਰਕ ਵਿੱਚ ਸੋਸ਼ਲ ਮੀਡੀਆ ਰਾਹੀਂ ਆਇਆ ਸੀ। ਕੰਨੂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਪਰਾਧ ਨੂੰ ਅੰਜਾਮ ਦੇਣ ਦੇ ਬਦਲੇ ਵੱਡੀ ਰਕਮ ਦਾ ਲਾਲਚ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਕੰਨੂ ਦੇ ਇਸ਼ਾਰੇ ''ਤੇ ਸੈਲਾ ਕਸਬਾ, ਪੱਦੀ ਸੂਰਾ ਸਿੰਘ ਪਿੰਡ, ਓਏਸਿਸ ਹੋਟਲ, ਗੜ੍ਹਸ਼ੰਕਰ ਅਤੇ ਹੁਸ਼ਿਆਰਪੁਰ ਦੇ ਸਮੁੰਦਰਾ ਪਿੰਡ ਵਿੱਚ ਇੱਕ ਮੈਡੀਕਲ ਸਟੋਰ 'ਤੇ ਫਿਰੌਤੀ ਲਈ ਗੋਲ਼ੀਬਾਰੀ ਕੀਤੀ ਸੀ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਉਨ੍ਹਾਂ ਦੱਸਿਆ ਕਿ ਜਸਪ੍ਰੀਤ ਸਿੰਘ ਉਰਫ਼ ਕੰਨੂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਇਨ੍ਹਾਂ ਹਰੇਕ ਅਪਰਾਧ ਲਈ ਸਿਰਫ਼ 1000-1000 ਰੁਪਏ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਕੰਨੂ ਦੇ ਇਸ਼ਾਰੇ 'ਤੇ ਇਕ ਟੂਰਨਾਮੈਂਟ 'ਚ ਕਤਲ ਕਰਨਾ ਸੀ, ਜਿਸ ਮਾਮਲੇ ਦੀ ਪੁਲਸ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਨ੍ਹਾਂ ਦੀ ਉਮਰ 20-21 ਸਾਲ ਹੈ, ਅੱਠਵੀਂ ਅਤੇ ਦਸਵੀਂ ਜਮਾਤ ਫੇਲ੍ਹ ਹਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਸ ਰਿਮਾਂਡ 'ਤੇ ਲਿਆ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਵਿਦੇਸ਼ ਵਿੱਚ ਰਹਿ ਰਹੇ ਕੰਨੂ ਦੁਆਰਾ ਪ੍ਰਦਾਨ ਕੀਤੇ ਗਏ ਹਥਿਆਰ ਕਿਸਨੇ ਪਹੁੰਚਾਏ ਸਨ ਅਤੇ ਇਸ ਅਪਰਾਧ ਵਿੱਚ ਹੋਰ ਕਿੰਨੇ ਵਿਅਕਤੀ ਸ਼ਾਮਲ ਹਨ। ਇਸ ਮੌਕੇ ਪੁਲਸ ਸੁਪਰਡੈਂਟ (ਜਾਂਚ) ਸਰਵਜੀਤ ਸਿੰਘ ਵਾਹੀਆ, ਡੀ. ਐੱਸ. ਪੀ. ਸੁਰਿੰਦਰ ਚੰਦ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਨੀਰਜ ਚੌਧਰੀ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
NEXT STORY