ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਔੜ ਦੀ ਪੁਲਸ ਨੇ 4 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿਚ ਪਿੰਡ ਮੱਲਾ ਬੇਦੀਆਂ ਦੇ ਟੀ-ਪੁਆਇੰਟ ’ਤੇ ਨਾਕਾਬੰਦੀ ਕਰ ਕੇ ਮੌਜੂਦ ਸੀ ਤਾਂ ਕਸਬਾ ਔੜ ਦੀ ਦਿਸ਼ਾ ਤੋਂ ਮੋਟਰਸਾਈਕਲ ''ਤੇ ਸਵਾਰ ਦੋ ਨੌਜਵਾਨਾਂ ਨੂੰ ਆਉਂਦੇ ਵੇਖਿਆ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗੀ ਬਿਜਲੀ
ਉਸ ਨੇ ਦੱਸਿਆ ਕਿ ਜਦੋਂ ਮੋਟਰਸਾਈਕਲ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਚਾਲਕ ਦੇਖਦੇ-ਦੇਖਦਿਆਂ ਕੋਈ ਚੀਜ਼ ਪਿੱਛੇ ਬੈਠੇ ਨੌਜਵਾਨ ਨੂੰ ਫੜਾ ਦਿੱਤੀ, ਜਿਸ ਨੇ ਉਸ ਨੂੰ ਸੜਕ ਕਿਨਾਰੇ ਘਾਹ ਵਿਚ ਸੁੱਟ ਦਿੱਤਾ। ਐੱਸ. ਆਈ. ਨੇ ਦੱਸਿਆ ਕਿ ਹੋਰ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਅਤੇ ਸੁੱਟੀ ਕੀਤੀ ਗਈ ਵਸਤੂ ਦੀ ਜਾਂਚ ਕਰਨ ''ਤੇ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਆਈ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੰਨੀ ਕੁਮਾਰ ਪੁੱਤਰ ਬਲਵੀਰ ਰਾਮ ਅਤੇ ਮਨਜੀਤ ਕੁਮਾਰ ਉਰਫ਼ ਬਸੰਤ ਪੁੱਤਰ ਰਾਮ ਪਾਲ ਵਾਸੀ ਪਿੰਡ ਗੁਣਾਚੌਰ ਵਜੋਂ ਹੋਈ ਹੈ। ਐਸ.ਆਈ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
NEXT STORY