ਟਾਂਡਾ ਉੜਮੁੜ (ਵਰਿੰਦਰ ਪੰਡਿਤ,ਪਰਮਜੀਤ ਮੋਮੀ, ਜਸਵਿੰਦਰ )-ਟਾਂਡਾ ਪੁਲਸ ਦੀਆਂ ਟੀਮਾਂ ਨੇ 2 ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਅਤੇ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਮਹੇਸ਼ ਕੁਮਾਰ ਦੀ ਟੀਮ ਵੱਲੋਂ ਹਾਈਵੇਅ ਤੋਂ ਹਰਸੀਪਿੰਡ ਰੋਡ ਲੁੱਕ ਵਾਲੇ ਪਲਾਂਟ ਨੇੜੇ ਨਸ਼ੇ ਵਾਲੀਆਂ 35 ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗੋਨੀ ਪੁੱਤਰ ਗੁਰਦਿਆਲ ਸਿੰਘ ਵਾਸੀ ਹਰਸੀਪਿੰਡ ਵਜੋਂ ਹੋਈ ।
ਇਹ ਵੀ ਪੜ੍ਹੋ: ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
ਇਸੇ ਤਰਾਂ ਧੁੱਸੀ ਬੰਨ੍ਹ ਰੜਾ ਨੇੜੇ ਐੱਸ. ਆਈ. ਲੋਕ ਰਾਮ ਦੀ ਟੀਮ ਵੱਲੋਂ ਗਸ਼ਤ ਦੌਰਾਨ ਲਖਵੀਰ ਲਾਲ ਪੁੱਤਰ ਮੁਨਸ਼ੀ ਲਾਲ ਵਾਸੀ ਜਲਾਲਪੁਰ ਨੂੰ 10500 ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਨਾਂ ਮੁਲਜਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਆਬਕਾਰੀ ਐਕਟ ਦੇ ਅਧੀਨ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜਮਾਂ ਕੋਲੋਂ ਸ਼ਰਾਬ ਅਤੇ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਉੱਦਮ ਕੀਤੇ ਜਾ ਰਹੇ ਹਨ ।
ਇਹ ਵੀ ਪੜ੍ਹੋ: ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ ਨਾਲ ਕਰਨਗੇ ਮੁਲਾਕਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ' ਫ਼ਿਲਮ ਦੀ ਰਿਲੀਜ਼ 'ਤੇ ਲਾਈ ਰੋਕ
NEXT STORY