ਕਪੂਰਥਲਾ (ਭੂਸ਼ਣ/ਮਲਹੋਤਰਾ)-ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 1 ਕਿਲੋ 351 ਗ੍ਰਾਮ ਅਫ਼ੀਮ ਦੀ ਖੇਪ ਬਰਾਮਦ ਕੀਤੀ ਹੈ। ਦੋਵਾਂ ਮੁਲਜਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਐੱਸ. ਪੀ. (ਡੀ) ਰਮਨਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਚਲਾਈ ਜਾ ਰਹੀ ਡਰੱਗ ਵਿਰੋਧੀ ਮੁਹਿੰਮ ਦੇ ਤਹਿਤ ਡੀ. ਐੱਸ. ਪੀ ਸਬ ਡਿਵੀਜ਼ਨ ਮਨਿੰਦਰਪਾਲ ਸਿੰਘ ਦੀ ਨਿਗਰਾਨੀ ’ਚ ਐੱਸ. ਐੱਚ. ਓ. ਸਦਰ ਇੰਸਪੈਕਟਰ ਸੋਨਮਦੀਪ ਕੌਰ ਨੇ ਚੌਂਕੀ ਸਾਇੰਸ ਸਿਟੀ ਦੇ ਇੰਚਾਰਜ ਗੁਰਮੀਤ ਸਿੰਘ ਅਤੇ ਪੁਲਸ ਟੀਮ ਦੇ ਨਾਲ ਅੱਧੀ ਖੂਹੀ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
ਪੁਲਸ ਟੀਮ ਨੂੰ ਸੂਚਨਾ ਮਿਲੀ ਕਿ ਜਲੰਧਰ ਵੱਲੋਂ ਦੋ ਮੁਲਜ਼ਮ ਆ ਰਹੇ ਹਨ, ਜਿਨ੍ਹਾਂ ਦੇ ਕੋਲ ਅਫ਼ੀਮ ਦੀ ਭਾਰੀ ਖੇਪ ਮੌਜੂਦ ਹਨ। ਜਿਸ ’ਤੇ ਜਦੋਂ ਪੁਲਸ ਟੀਮ ਨੇ ਦੋਵਾ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਪਿੱਛਾ ਕਰਕੇ ਦੋਵਾਂ ਮੁਲਜਮਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣੇ ਨਾਮ ਪੰਕਜ ਸ਼ੋ ਉਰਫ਼ ਆਤੀਸ਼ ਕੁਮਾਰ ਪੁੱਤਰ ਮੁੰਗੇਸ਼ਵਰ ਉਰਫ ਕੁਲੇਸ਼ਵਰ ਵਾਸੀ ਪਿੰਡ ਬਰਬਾਦੀ ਜ਼ਿਲ੍ਹਾ ਗਯਾ ਬਿਹਾਰ ਅਤੇ ਰਾਜੇਸ਼ ਯਾਦਵ ਪੁੱਤਰ ਰਾਮ ਬ੍ਰਿਜ ਯਾਦਵ ਵਾਸੀ ਪਿੰਡ ਬਦਵਾਰ ਜ਼ਿਲ੍ਹਾ ਗਯਾ ਬਿਹਾਰ ਦੱਸਿਆ।
ਇਹ ਵੀ ਪੜ੍ਹੋ: ਵਧੀਆ ਤਨਖ਼ਾਹ ਦਾ ਝਾਂਸਾ ਦੇ ਕੇ ਔਰਤ ਨੂੰ ਭੇਜਿਆ ਮਸਕਟ, ਫਿਰ ਅੱਗੇ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 1 ਕਿਲੋ 351 ਗ੍ਰਾਮ ਅਫੀਮ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦੇ ਹਨ ਅਤੇ ਉਹ ਬਰਾਮਦ ਅਫ਼ੀਮ ਦੀ ਖੇਪ ਬਿਹਾਰ ਤੋਂ ਲੈ ਕੇ ਆਏ ਹਨ ਅਤੇ ਉਹ ਅਫ਼ੀਮ ਨੂੰ ਵੇਚਣ ਦੇ ਲਈ ਕਿਸੇ ਗਾਹਕ ਦੀ ਤਲਾਸ਼ ’ਚ ਹਨ। ਐੱਸ. ਪੀ. (ਡੀ) ਰਮਨਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅਦਾਲਤ ’ਚ 1 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪਿਤਾ ਦਿਵਸ ਮੌਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਸਾਂਝੀ ਕੀਤੀ ਭਾਵੁਕ ਪੋਸਟ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਸਮਾਰਟ ਸਿਟੀ ਦੇ LED ਸਟਰੀਟ ਲਾਈਟ ਸਕੈਂਡਲ ’ਚ ਇਕ ਰਿਟਾਇਰਡ IAS ਅਧਿਕਾਰੀ ਤੋਂ ਵਿਜੀਲੈਂਸ ਦੀ ਪੁੱਛਗਿੱਛ ਸੰਭਵ
NEXT STORY