ਕਪੂਰਥਲਾ (ਮਹਾਜਨ/ਭੂਸ਼ਣ)-ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਚੋਰੀ ਅਤੇ ਲੁੱਟ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਮੋਬਾਇਲ ਫੋਨ, ਨਕਦੀ, ਦਾਤਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਦੋਵੇਂ ਮੁਲਜ਼ਮ ਨੌਜਵਾਨਾਂ ਖ਼ਿਲਾਫ਼ ਥਾਣਾ ਸਦਰ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਐੱਸ. ਪੀ. (ਡੀ) ਸਰਬਜੀਤ ਰਾਏ, ਡੀ. ਐੱਸ. ਪੀ (ਡੀ) ਦੀਪਕਰਨ ਸਿੰਘ ਦੀ ਅਗਵਾਈ ’ਚ ਥਾਣਾ ਸਦਰ ਦੇ ਐੱਸ. ਐੱਚ. ਓ. ਨੇ ਵਿਸ਼ੇਸ਼ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਇਲਾਕੇ ’ਚ ਲੁੱਟ ਦੀ ਘਟਨਾ ’ਚ ਸ਼ਾਮਲ ਦੋ ਵਿਅਕਤੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਵਿਵਾਦਾਂ 'ਚ ਘਿਰਿਆ ਜਲੰਧਰ ਦਾ ਸਿਵਲ ਹਸਪਤਾਲ, ਕੁੜੀ ਨੇ ਦੋਸਤੀ ਲਈ ਦਿੱਤਾ ਨੰਬਰ ਤੇ ਹੁਣ...
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣੇ ਨਾਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਰਾਜੇਸ਼ ਕੁਮਾਰ ਵਾਸੀ ਪਿੰਡ ਕੇਸਰਪੁਰ, ਥਾਣਾ ਸਦਰ ਕਪੂਰਥਲਾ ਤੇ ਗੁਰਪ੍ਰੀਤ ਸਿੰਘ ਉਰਫ਼ ਕਾਲੂ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਕੇਸਰਪੁਰ ਥਾਣਾ ਸਦਰ ਕਪੂਰਥਲਾ ਦੱਸਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਚੋਰੀ ਦਾ ਮੋਬਾਈਲ, 2 ਹਜਾਰ ਰੁਪਏ ਦੀ ਭਾਰਤੀ ਕਰੰਸੀ, ਘਟਨਾ ਦੌਰਾਨ ਵਰਤਿਆ ਦਾਤਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਇਕ ਹੋਰ ਪੰਜਾਬ ਦਾ ਜਵਾਨ ਸ਼ਹੀਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੂਪਨਗਰ 'ਚ ਗਣਤੰਤਰਤ ਦਿਵਸ ਮੌਕੇ ਡਿਪਟੀ ਸਪੀਕਰ ਰੋੜੀ ਲਹਿਰਾਉਣਗੇ ਕੌਮੀ ਝੰਡਾ
NEXT STORY