ਗੜ੍ਹਸ਼ੰਕਰ (ਸੰਜੀਵ, ਅਗਨੀਹੋਤਰੀ)- ਬੀਤੀ ਰਾਤ ਗੜ੍ਹਸ਼ੰਕਰ ਦੇ ਕਸਬਾ ਮਾਹਿਲਪੁਰ ਸ਼ਹਿਰ ਦੀ ਫਗਵਾੜਾ ਰੋਡ 'ਤੇ ਸਥਿਤ ਤਿੰਨ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਦੇ ATM ਨੂੰ ਤੋੜਨ ਦੀ ਅਸਫ਼ਲ ਕੋਸ਼ਿਸ਼ ਕੀਤੀ। ਐਤਵਾਰ ਦੀ ਛੁੱਟੀ ਹੋਣ ਕਾਰਨ ਬੈਂਕ ਦੇ ATM ਵਿਚ ਸਿਰਫ਼ 30 ਹਜ਼ਾਰ ਦੀ ਹੀ ਨਕਦੀ ਸੀ। ਰਾਤ ਦੀ ਡਿਊਟੀ ਕਰ ਮਾਹਿਲਪੁਰ ਪੁਲਸ ਮੁਲਾਜ਼ਮਾਂ ਨੂੰ ਲੁਟੇਰਿਆਂ ਦੀ ਭਿਣਕ ਪੈ ਗਈ ਅਤੇ ਉਨ੍ਹਾਂ ਨੇ ਥਾਣਾ ਮੁਖੀ ਬਲਵਿੰਦਰ ਪਾਲ ਦੀ ਅਗਵਾਈ ਹੇਠ ਬੈਂਕ ਦੀ ਘੇਰਾਬੰਦੀ ਕਰਕੇ ਦੀ ਲੁਟੇਰਿਆਂ ਨੂੰ ਮੌਕੇ 'ਤੇ ਕਾਬੂ ਕਰ ਲਿਆ ਜਦਕਿ ਇਕ ਭੱਜਣ ਵਿਚ ਸਫ਼ਲ ਹੋ ਗਿਆ।
ਬੈਂਕ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਪੁਲਸ ਦੀ ਸਹਾਇਤਾ ਨਾਲ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਬੈਂਕ ਮੈਨੇਜਰ ਸੰਜੀਵ ਕੁਮਾਰ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਸਵੇਰ ਨੂੰ ਪਤਾ ਚੱਲਿਆ ਅਤੇ ਉਨ੍ਹਾਂ ਇਸ ਸਬੰਧ ਪੁਲਸ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਨੂੰ ਸੁਚਿੱਤ ਕਰ ਦਿੱਤਾ ਹੈ। ਬੈਂਕ ਮੈਨੇਜਰ ਨੇ ਕਿਹਾ ਕਿ ਬੈਂਕ ਦੇ ਵਿੱਚ ਕੈਸ਼ ਸੁਰੱਖਿਤ ਹੈ। ਥਾਣਾ ਮਾਹਿਲਪੁਰ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਕਾਨੂੰਨ ਦੀ ਧਾਰਾ 457, 380, 511, 34, 427 ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਮੁੱਦੇ ’ਤੇ ਨਵਜੋਤ ਸਿੰਘ ਸਿੱਧੂ ਦਾ ਧਮਾਕੇਦਾਰ ਟਵੀਟ
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖ਼ੀ ਬਲਵਿੰਦਰ ਪਾਲ ਨੇ ਦੱਸਿਆ ਕਿ ਬੀਤੀ ਰਾਤ ਥਾਣੇ ਦੀ ਰਾਤ ਦੀ ਗਸ਼ਤ ਕਰਨ ਵਾਲੀ ਪੁਲਸ ਪਾਰਟੀ ਸ਼ਹਿਰ ਵਿਚ ਗਸ਼ਤ ਕਰ ਰਹੀ ਸੀ ਤਾਂ ਅਚਾਨਕ ਫ਼ਗਵਾੜਾ ਰੋਡ ਤੋਂ ਹਸਪਤਾਲ ਨੂੰ ਜਾਂਦੀ ਸੜਕ ’ਤੇ ਸਥਿਤ ਬੈਂਕ ਦੇ ਏ. ਟੀ. ਐੱਮ. ਵਿੱਚੋਂ ਕੁਝ ਟੁੱਟਣ ਦੀਆਂ ਆਵਾਜ਼ਾਂ ਆ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਤੁੰਰਤ ਸਾਰਾ ਬੈਂਕ ਘੇਰ ਲਿਆ ਅਤੇ ਇਕ ਦੋਸ਼ੀ ਦਲਵੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਡਾਨਸੀਵਾਲ ਨੂੰ ਮੌਕੇ ’ਤੇ ਕਾਬੂ ਕਰ ਲਿਆ ਜਦਕਿ ਦੋ ਲੁਟੇਰੇ ਹਨੇਰੇ ਦਾ ਫ਼ਾਇਦਾ ਲੈ ਕੇ ਫ਼ਰਾਰ ਹੋ ਗਏ, ਜਿਨ੍ਹਾਂ ਵਿੱਚੋਂ ਇਕ ਨੂੰ ਬਾਅਦ ਵਿਚ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਕੋਲੋਂ ਕੁਝ ਹਥਿਆਰ ਅਤੇ ਸ਼ਟਰ ਤੋੜਨ ਦਾ ਸਮਾਨ ਬਰਾਮਦ ਹੋਇਆ।
ਦੂਜੇ ਦੋਸ਼ੀਆਂ ਦੀ ਪਛਾਣ ਬੰਟੀ ਬਰਾੜ ਅਤੇ ਹੈਪੀ ਵਾਸੀ ਡਾਨਸੀਵਾਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ’ਤੇ ਪਹਿਲਾਂ ਵੀ ਮੁਕੱਦਮੇ ਦਰਜ ਹਨ। ਇਨ੍ਹਾਂ ਨੇ ਸਤਨੌਰ ਵਿਖ਼ੇ ਏ ਟੀ ਐਮ ਤੋੜਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਾਰਨ ਮਾਮਲਾ ਦਰਜ ਹੋਇਆ ਸੀ ਅਤੇ ਪਿੰਡ ਬੀਣੇਵਾਲ ਵਿਖੇ ਬੈਂਕ ਦਾ ਏ. ਟੀ. ਐੱਮ. ਤੋੜਨ ਦੀ ਕੋਸ਼ਿਸ਼ ਕੀਤੀ ਸੀ, ਜਿੱਥੇ ਚੌਂਕੀਦਾਰ ਦੇ ਆ ਜਾਣ ਕਾਰਨ ਇਹ ਦੌੜ ਗਏ ਸੀ। ਉਨ੍ਹਾਂ ਦੱਸਿਆ ਕਿ ਤੀਜੇ ਦੋਸ਼ੀ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ: ਅਜਿਹੀ ਹਾਲਤ 'ਚ ਮਿਲੀ ਕੁੜੀ ਕਿ ਵੇਖ ਉੱਡੇ ਹੋਸ਼, ਪਰਿਵਾਰ ਨੇ ਲਾਇਆ ਜਬਰ-ਜ਼ਿਨਾਹ ਦਾ ਇਲਜ਼ਾਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੁਲਸ ਮੁਲਾਜ਼ਮ ਦੇ ਘਰੋਂ 15 ਤੋਲੇ ਸੋਨੇ ਦੇ ਗਹਿਣੇ ਤੇ ਲੱਖਾਂ ਦੀ ਨਕਦੀ 'ਤੇ ਚੋਰਾਂ ਨੇ ਕੀਤਾ ਹੱਥ ਸਾਫ਼
NEXT STORY