ਫਗਵਾੜਾ (ਸੋਨੂੰ)- ਫਗਵਾੜਾ ਪੁਲਸ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੌਕ 'ਤੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਕੋਲੋਂ ਇਕ ਖਿਡੌਣਾ ਪਿਸਤੌਲ, ਇਕ ਦਾਤਰ ਅਤੇ ਲੁੱਟੀ ਹੋਈ ਨਕਦੀ ਬਰਾਮਦ ਕੀਤੀ। ਐੱਸ. ਪੀ. ਫਗਵਾੜਾ ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮਹਿੰਦਰ ਰਾਮ ਪੁੱਤਰ ਰਤਨ ਚੰਦ ਵਾਸੀ ਪਿੰਡ ਨਿਹਾਲਗੜ੍ਹ ਥਾਣਾ ਸਤਨਾਮਪੁਰਾ ਨੇ ਦੱਸਿਆ ਕਿ ਉਹ ਪਿੰਡ ਜਗਤਪੁਰ ਜੱਟਾਂ ਵਿਖੇ ਸਥਿਤ ਬੈਂਕ 'ਚੋ 60 ਹਜ਼ਾਰ ਰੁਪਏ ਲੈ ਕੇ ਝੋਲੇ ਵਿਚ ਪਾ ਕੇ ਆਪਣੇ ਪਿੰਡ ਨੂੰ ਸਾਈਕਲ 'ਤੇ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਦੇ ਬਾਹਰਬਾਰ ਪਹੁੰਚਿਆ ਤਾਂ ਇਕ ਚਿੱਟੇ ਰੰਗ ਦੀ ਐਕਟਿਵਾ 'ਤੇ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਉਸ ਨੂੰ ਰੋਕ ਲਿਆ ਅਤੇ ਪੈਸਿਆਂ ਵਾਲਾ ਝੋਲਾ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: Big Breaking: ਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ
ਜਿਸ ਤੋਂ ਬਾਅਦ ਪੁਲਸ ਵੱਲੋਂ ਥਾਣਾ ਸਤਨਾਮਪੁਰਾ ਵਿਖੇ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਨੂੰ ਹੱਲ ਕਰਨ ਲਈ ਸੀਨੀਅਰ ਪੁਲਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਐੱਸ. ਐੱਚ. ਓ. ਥਾਣਾ ਸਤਨਾਮਪੁਰਾ ਦੀ ਅਗਵਾਈ ਵਿਚ ਪੁਲਸ ਟੀਮ ਦਾ ਗਠਨ ਕੀਤਾ ਗਿਆ।
ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਇਸ ਮਾਮਲੇ ਵਿਚ 2 ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ। ਜਿਨ੍ਹਾਂ ਦੀ ਪਛਾਣ ਹਰਪ੍ਰੀਤ ਉਰਫ਼ ਪੀਤਾ ਪੁੱਤਰ ਮਦਨ ਲਾਲ ਅਤੇ ਅਜੇ ਕੁਮਾਰ ਪੁੱਤਰ ਭਰੇਂਸੀ ਮੰਡਲ ਦੋਵੇ ਵਾਸੀ ਪਿੰਡ ਪਾਸਲਾ ਥਾਣਾ ਨੂਰਮਹਿਲ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਕੋਲੋ ਲੁੱਟੀ ਹੋਈ ਰਕਮ ਵਿਚੋਂ 34 ਹਜ਼ਾਰ ਨਕਦੀ, ਇਕ ਖਿਡੌਣਾ, ਪਿਸਤੌਲ ਅਤੇ ਇਕ ਦਾਤਰ ਬਰਾਮਦ ਕੀਤਾ ਐੱਸ. ਪੀ. ਦੇ ਦੱਸਣ ਮੁਤਾਬਕ ਹਰਪ੍ਰੀਤ ਖ਼ਿਲਾਫ਼ ਪਹਿਲਾਂ ਵੀ ਥਾਣਾ ਫਿਲੌਰ ਵਿਖੇ ਮਾਮਲਾ ਦਰਜ ਹੈ। ਪੁਲਸ ਵੱਲੋਂ ਦੋਵੇ ਮੁਲਜ਼ਮਾਂ ਕੋਲੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਵਿਭਾਗ ਨੇ ਸਾਂਝੀ ਕੀਤੀ ਨਵੀਂ ਜਾਣਕਾਰੀ
NEXT STORY