ਜਲੰਧਰ (ਮਾਹੀ, ਸੁਨੀਲ)— ਮਕਸੂਦਾਂ ਪੁਲਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਪੁਲਸ ਵੱਲੋਂ ਦੋਹਾਂ ਨੌਜਵਾਨਾਂ ਦੀ ਗਿ੍ਰਫ਼ਤਾਰੀ ਵਿਧੀਪੁਰ ਅੱਡੇ ਦੇ ਕੋਲੋਂ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਮਕਸੂਦਾਂ ਪੁਲਸ ਨੇ ਮੁਖਬਰ ਖ਼ਾਸ ਦੀ ਇਤਲਾਹ ’ਤੇ ਵਿਧੀਪੁਰ ਅੱਡੇ ਦੇ ਕੋਲੋਂ ਟਾਵਰਾਂ ਦੀਆਂ ਬੈਟਰੀਆਂ ਚੋਰੀਆਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਰਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਫਗਵਾੜਾ ’ਚ ਦਾਦਾਗਿਰੀ ਕਰਨ ਵਾਲੇ SHO ਨੇ ਦਿੱਤੀ ਸਫ਼ਾਈ, ਰੇਹੜੀ ਵਾਲਿਆਂ ’ਤੇ ਲਾਏ ਇਹ ਇਲਜ਼ਾਮ (ਵੀਡੀਓ)
ਗਿ੍ਰਫ਼ਤਾਰ ਕੀਤੇ ਗਏ ਦੋਹਾਂ ਨੌਜਵਾਨਾਂ ਤੋਂ 3 ਬੈਟਰੀਆਂ, ਤਾਰਾਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਐੱਸ. ਐੱਚ. ਓ. ਕੰਵਰਜੀਤ ਸਿੰਘ ਬੱਲ ਨੇ ਦੋਵੇਂ ਨੌਜਵਾਨਾਂ ਦੀ ਪਛਾਣ ਦੀਪਕ ਸ਼ਰਮਾ ਪੁੱਤਰ ਸੁਭਾਸ਼ ਸ਼ਰਮਾ, ਗੌਰਵ ਸ਼ਰਮਾ ਉਰਫ਼ ਗੋਰਾ ਪੁੱਤਰ ਜਸਪਾਲ ਸਿੰਘ ਦੋਵੇਂ ਵਾਸੀ ਪਿੰਡ ਜਿੰਦਾ ਵਜੋਂ ਕੀਤੀ ਹੈ। ਪੁਲਸ ਵੱਲੋਂ ਦੋਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਪੂਰਥਲਾ: ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਵਾਲੇ ਐੱਸ. ਐੱਚ. ਓ. ’ਤੇ ਵੱਡੀ ਕਾਰਵਾਈ, ਕੀਤਾ ਸਸਪੈਂਡ
ਐਕਵਾਇਰ ਜ਼ਮੀਨ ਦੇ ਮੁਆਵਜ਼ੇ ਸਬੰਧੀ ਖੇਡ ਮੰਤਰੀ ਸਣੇ ਪਰਿਵਾਰ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ
NEXT STORY