ਗੋਰਾਇਆ (ਮੁਨੀਸ਼)- ਗੋਰਾਇਆ ਪੁਲਸ ਨੇ 2 ਨੌਜਵਾਨਾਂ ਤੋਂ ਅਸਲਾ ਅਤੇ ਰੌਂਦ ਬਰਾਮਦ ਕੀਤੇ ਹਨ। ਇਸ ਸਬੰਧੀ ਐੱਸ. ਐੱਚ. ਓ. ਗੋਰਾਇਆ ਰਾਕੇਸ਼ ਕੁਮਾਰ ਨੇ ਦੱਸਿਆ ਏ. ਐੱਸ. ਆਈ. ਹਰਭਜਨ ਸਿੰਘ ਨੇ ਗਸ਼ਤ ਦੌਰਾਨ ਸਨੀ ਕੁਮਾਰ ਉਰਫ਼ ਸੰਨੀ ਪੁੱਤਰ ਹਰਮੇਸ਼ ਲਾਲ ਵਾਸੀ ਖੂਹੀ ਮੁਹੱਲਾ ਰਾਮਗੜ੍ਹ ਅਤੇ ਸੰਦੀਪ ਕੁਮਾਰ ਉਰਫ਼ ਸੰਨੀ ਪੁੱਤਰ ਸੋਹਨ ਲਾਲ ਵਾਸੀ ਇੰਦਰਾ ਕਾਲੋਨੀ ਰਸੂਲਪੁਰ ਨੂੰ ਕਾਬੂ ਕਰਕੇ ਇਨ੍ਹਾਂ ਤੋਂ ਇਕ 32 ਬੋਰ ਦਾ ਪਿਸਟਲ ਅਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।
ਇਨ੍ਹਾਂ ਖ਼ਿਲਾਫ਼ ਥਾਣਾ ਗੋਰਾਇਆ ’ਚ ਮਾਮਲਾ ਦਰਜ ਕੀਤਾ ਗਿਆ ਹੈ। ਦੋਵੇਂ ਨੌਜਵਾਨਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਇਸ ਗੱਲ ਲਈ ਵੀ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਉਹ ਅਸਲਾ ਕਿੱਥੋਂ ਲੈ ਕੇ ਆਏ ਸਨ ਤੇ ਕਿਸ ਵਿਅਕਤੀ ਨੂੰ ਵੇਚਣਾ ਸੀ? ਐੱਸ. ਐੱਚ. ਓ. ਨੇ ਦੱਸਿਆ ਸੰਨੀ ਕੁਮਾਰ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਲੁਧਿਆਣਾ ਦੇ ਥਾਣਾ ਮਿਹਰਬਾਨ ’ਚ ਅਸਲਾ ਐਕਟ ਦਾ ਮਾਮਲਾ ਦਰਜ ਹੈ, ਜਦਕਿ ਸੰਦੀਪ ਕੁਮਾਰ ਖਿਲਾਫ ਥਾਣਾ ਫਿਲੌਰ ’ਚ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਦਰਜ ਹੈ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਦਿਸ਼ਾ-ਨਿਰਦੇਸ਼ ਹੋਏ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਰ ਮਾਲਾ ਪਾਉਂਦਿਆਂ ਸਟੇਜ 'ਤੇ ਮੁੱਕਿਆ ਲਾੜਾ, ਚੀਕਾਂ ਮਾਰਦਾ ਰਹਿ ਗਿਆ ਪਰਿਵਾਰ, ਵੀਡੀਓ ਆਈ ਸਾਹਮਣੇ
NEXT STORY