ਆਦਮਪੁਰ (ਦਿਲਬਾਗੀ, ਚਾਂਦ)-ਰੇਲਵੇ ਸਟੇਸ਼ਨ ਖਰਦਪੁਰ (ਆਦਮਪੁਰ) ਦੇ ਨੇੜਿਓਂ ਝਾੜੀਆਂ ਵਿਚੋਂ ਇਕ ਨੌਜਵਾਨ ਦੀ ਦੀ ਲਾਸ਼ ਮਿਲਣ ਨਾਲ ਦਹਿਸ਼ਤ ਵਾਲਾ ਮਾਹੌਲ ਬਣ ਗਿਆ। ਬੀਤੇ ਦਿਨ ਸਵੇਰੇ ਰਾਹਗੀਰ ਨੇ ਇਕ ਨੌਜਵਾਨ ਦੀ ਝਾੜੀਆਂ ਵਿਚ ਪਈ ਲਾਸ਼ ਵੇਖੀ ਤਾਂ ਉਸ ਨੇ ਰੇਲਵੇ ਸਟੇਸ਼ਨ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਅਧਿਕਾਰੀਆਂ ਨੇ ਰੇਲਵੇ ਪੁਲਸ ਹੁਸ਼ਿਆਰਪੁਰ ਅਤੇ ਪੰਜਾਬ ਪੁਲਸ ਆਦਮਪੁਰ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
ਰੇਲਵੇ ਪੁਲਸ ਦੇ ਏ. ਐੱਸ. ਆਈ. ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲਾਸ਼ ਸਬੰਧੀ ਸੂਚਨਾ ਮਿਲੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਲੋਕਾਂ ਨੂੰ ਸ਼ਨਾਖਤ ਕਰਨ ਲਈ ਕਿਹਾ ਪਰ ਉਸ ਦੀ ਸ਼ਨਾਖਤ ਨਾ ਹੋ ਸਕੀ, ਇਸ ਲਈ ਉਸ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਜਲੰਧਰ ਵਿਖੇ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨ ਦੀ ਮੌਤ ਦਾ ਅਜੇ ਤੱਕ ਕੋਈ ਕਾਰਨ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ: ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਵਰਕਾਮ ਦਾ ਵੱਡਾ ਐਕਸ਼ਨ: ਬਿਜਲੀ ਚੋਰੀ ਕਰਦੇ ਫੜੇ ਗਏ ਸਾਬਕਾ ਕੌਂਸਲਰ, ਬਿੱਲ ਨਾ ਦੇਣ ’ਤੇ ਕੱਟਿਆ ਸੀ ਕਨੈਕਸ਼ਨ
NEXT STORY