ਰੂਪਨਗਰ (ਵਿਜੇ)- ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਬੁੱਧਵਾਰ ਜ਼ਿਲ੍ਹਾ ਸੁਧਾਰ ਘਰ ਰੋਪੜ (ਜੇਲ੍ਹ) ਵਿਖੇ ਇਕ ਸਾਂਝੇ ਆਪ੍ਰੇਸ਼ਨ ਤਹਿਤ ਜ਼ਿਲ੍ਹਾ ਪੁਲਸ, ਆਈ. ਟੀ. ਬੀ. ਪੀ. ਅਤੇ ਜੇਲ੍ਹ ਮੁਲਾਜ਼ਮਾਂ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਏ. ਡੀ. ਜੀ. ਪੀ. ਜੇਲ੍ਹਾਂ ਪੰਜਾਬ ਦੀਆਂ ਹਦਾਇਤਾਂ ਅਤੇ ਸੂਬੇ ਭਰ ਦੀਆਂ ਜੇਲਾਂ ’ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਕੋਈ ਗਲਤ ਕੰਮ ਨਾ ਹੋਵੇ, ਇਸ ਮੰਤਵ ਨਾਲ ਇਹ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਐੱਸ. ਪੀ. (ਹੈੱਡਕਵਾਟਰ) ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਇਸ ਚੈਕਿੰਗ ਵਿਚ 100 ਪੁਲਸ ਮੁਲਾਜ਼ਮ, 40 ਜੇਲ੍ਹ ਮੁਲਾਜ਼ਮ ਅਤੇ ਆਈ. ਟੀ. ਬੀ. ਪੀ. ਦੇ ਜਵਾਨਾਂ ਵਲੋਂ ਅਲੱਗ-ਅਲੱਗ ਟੀਮਾਂ ਬਣਾ ਕੇ ਜੇਲ ਦੀਆਂ ਸਾਰੀਆਂ ਹੀ ਬੈਰਕਾਂ ਵਿਚ ਚੰਗੇ ਤਰੀਕੇ ਨਾਲ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ-ਲੋਕ ਸਭਾ ਚੋਣਾਂ ਦੌਰਾਨ ਦਲ-ਬਦਲੂ ਜਾਰੀ, ਅਕਾਲੀ ਤੇ ਕਾਂਗਰਸ ਨੂੰ ਮੁੜ ਝਟਕਾ ਦੇਵੇਗੀ ਭਾਜਪਾ
ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਕਿਸੇ ਵੀ ਕੈਦੀ ਤੋਂ ਅਤੇ ਕਿਸੇ ਵੀ ਬੈਰਕ ਤੋਂ ਕੋਈ ਵੀ ਇਤਰਾਜਯੋਗ ਵਸਤੂ ਬਰਾਮਦ ਨਹੀਂ ਹੋਈ। ਇਸ ਸਮੇਂ ਡੀ. ਐੱਸ. ਪੀ. (ਡੀ) ਮਨਬੀਰ ਸਿੰਘ ਬਾਜਵਾ, ਡੀ. ਐੱਸ. ਪੀ. ਹਰਪਿੰਦਰ ਗਿੱਲ, ਡੀ. ਐੱਸ. ਪੀ. (ਜੇਲ੍ਹ) ਅਨਮੋਲ ਸਿੰਘ, ਡੀ.ਐੱਸ.ਪੀ.( ਜੇਲ੍ਹ ਸੁਰੱਖਿਆ) ਬਲਵਿੰਦਰ ਸਿੰਘ, ਅਸਿਸਟੈਂਟ ਕਮਾਂਡਰ ਆਈ. ਟੀ. ਬੀ. ਪੀ. ਦਵਿੰਦਰ ਕੁਮਾਰ, ਸੀ. ਆਈ. ਏ. ਇੰਚਾਰਜ ਕੇਵਲ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ- ਜਲੰਧਰ ਦੇ DC ਨੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਅਹੁਦੇਦਾਰਾਂ ਨਾਲ ਕੀਤੀ ਬੈਠਕ, ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਮਨਾਇਆ ਗਿਆ ਈਦ ਦਾ ਤਿਉਹਾਰ, ਸਾਬਕਾ CM ਚੰਨੀ ਨੇ ਵੀ ਕੀਤੀ ਨਮਾਜ਼ ਅਦਾ
NEXT STORY