ਰੂਪਨਗਰ (ਵਿਜੇ)- ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ-ਖਮਾਣੋ ਰੇਲਵੇ ਟਰੈਕ ’ਤੇ ਇਕ ਅਣਪਛਾਤੇ ਨੌਜਵਾਨ ਦੀ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਰੇਲਵੇ ਪੁਲਸ ਵੱਲੋਂ ਮ੍ਰਿਤਕ ਦੀ ਸ਼ਨਾਖਤ ਲਈ ਉਸ ਦੀ ਲਾਸ਼ 72 ਘੰਟੇ ਲਈ ਸਿਵਲ ਹਸਪਤਾਲ ਖਮਾਣੋ ਵਿਖੇ ਰੱਖੀ ਗਈ ਹੈ।
ਇਹ ਵੀ ਪੜ੍ਹੋ- ਕੁਵੈਤ 'ਚ ਅਗਨੀਕਾਂਡ ਦਾ ਸ਼ਿਕਾਰ ਹੋਏ ਹੁਸ਼ਿਆਰਪੁਰ ਦੇ ਹਿੰਮਤ ਰਾਏ ਦਾ ਹੋਇਆ ਅੰਤਿਮ ਸੰਸਕਾਰ, ਭੁੱਬਾਂ ਮਾਰ ਰੋਇਆ ਪਰਿਵਾਰ
ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਂਕੀ ਰੂਪਨਗਰ ਦੇ ਇੰਚਾਰਜ ਐੱਸ. ਆਈ. ਸੁਗਰੀਵ ਚੰਦ ਨੇ ਦੱਸਿਆ ਕਿ ਬੀਤੀ ਰਾਤ ਲਗਭਗ 8.30 ਤੋਂ 8.45 ਵਿਚਕਾਰ ਇਕ 30, 35 ਸਾਲਾ ਨੌਜਵਾਨ ਜਿਸ ਨੇ ਕਰੀਮ ਰੰਗ ਦੀ ਧਾਰੀਦਾਰ ਕਮੀਜ਼ ਅਤੇ ਜੀਨ ਦੀ ਪੈਂਟ ਪਾਈ ਹੋਈ ਸੀ ਅਤੇ ਮੁੱਲਾਂ ਕੱਟ ਦਾੜ੍ਹੀ ਸੀ, ਰੇਲਵੇ ਟਰੇਨ ਨੰਬਰ 12412 ਦੀ ਲਪੇਟ ਵਿਚ ਆਉਣ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਈ ਉਸ ਦੀ ਲਾਸ਼ ਸਰਕਾਰੀ ਹਸਪਤਾਲ ਖਮਾਣੋਂ ਵਿਖੇ 72 ਘੰਟੇ ਲਈ ਰੱਖੀ ਗਈ ਹੈ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਲਈ 'ਆਪ' ਨੇ ਐਲਾਨਿਆ ਉਮੀਦਵਾਰ, ਮਹਿੰਦਰ ਭਗਤ ਨੂੰ ਦਿੱਤੀ ਟਿਕਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨੂੰ ਨੱਥ ਪਾਉਣ ਲਈ ਪੰਜਾਬ ਪੁਲਸ ਨੇ ਜਲੰਧਰ ਰੇਂਜ ’ਚ ਚਲਾਇਆ ਆਪ੍ਰੇਸ਼ਨ ਕਾਸੋ
NEXT STORY